ਗਾਇਕ ਜਸਬੀਰ ਜੱਸੀ ਦੇ ਕੀਰਤਨ ਕਰਨ ‘ਤੇ ਜੱਥੇਦਾਰ ਨੇ ਪ੍ਰਗਟਾਇਆ ਇਤਰਾਜ਼
- by Jasbeer Singh
- December 29, 2025
ਗਾਇਕ ਜਸਬੀਰ ਜੱਸੀ ਦੇ ਕੀਰਤਨ ਕਰਨ ‘ਤੇ ਜੱਥੇਦਾਰ ਨੇ ਪ੍ਰਗਟਾਇਆ ਇਤਰਾਜ਼ ਸਿਰਫ਼ ਇੱਕ ਸੱਚਾ ਸਿੱਖ ਹੀ ਕੀਰਤਨ ਕਰ ਸਕਦਾ ਚੰਡੀਗੜ੍ਹ, 29 ਦਸੰਬਰ 2025 : ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ ਵਲੋਂ ਧਾਰਮਿਕ ਸਮਾਗਮ ਵਿਚ ਕੀਰਤਨ ਕਰਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਇਤਰਾਜ ਪ੍ਰਗਟਾਇਆ ਹੈ। ਕੀ ਆਖਿਆ ਹੈ ਕਿ ਅਕਾਲ ਤਖ਼ਤ ਦੇ ਜੱਥੇਦਾਰ ਸਾਹਿਬ ਨੇ ਹਾਲ ਹੀ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਜੋ ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਵੱਲੋਂ ਸ਼ਬਦ ਗਾਇਨ ਅਤੇ ਕੀਰਤਨ ਕਰਨ ਨੇ ਵਿਵਾਦ ਖੜ੍ਹਾ ਹੋ ਗਿਆ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਵੀ ਇਤਰਾਜ ਕੀਤਾ ਹੈ ਸਬੰਧੀ ਜਵਵਾਬ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਪਰੰਪਰਾ ਅਤੇ ਸਿੱਖ ਰੀਤੀ-ਰਿਵਾਜਾਂ ਅਨੁਸਾਰ, ਸਿਰਫ਼ ਇੱਕ ਸੱਚਾ ਸਿੱਖ ਹੀ ਕੀਰਤਨ ਕਰ ਸਕਦਾ ਹੈ। ਗੁਰੂ ਸਾਹਿਬ ਦੀ ਹਜੂਰੀ ਵਿਚ ਸਿਰਫ਼ ਸਿੱਖ ਹੀ ਕੀਰਤਨ ਕਰ ਸਕਦੇ ਹਨ ਪਤਿਤ ਸਿੱਖ ਨਹੀਂ ਜਥੇਦਾਰ ਨੇ ਸਪੱਸ਼ਟ ਕੀਤਾ ਕਿ ਸਿੱਖ ਰਹਿਤ ਮਰਿਆਦਾ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਸਿਰਫ਼ ਸਿੱਖ ਹੀ ਕੀਰਤਨ ਕਰ ਸਕਦੇ ਹਨ, ਪਤਿਤ ਸਿੱਖ ਨਹੀਂ। ਇਸਦਾ ਮਤਲਬ ਹੈ ਕਿ ਸਿਰਫ਼ ਇੱਕ ਸੱਚਾ ਸਿੱਖ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਵਾਲੇ ਵਿਅਕਤੀ ਨੂੰ ਹੀ ਕੀਰਤਨ ਕਰਨ ਅਤੇ ਇਸਦਾ ਅਭਿਆਸ ਕਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ। ਧਾਰਮਿਕ ਸਮਾਗਮਾਂ ਦੌਰਾਨ ਪਰੰਪਰਾ ਜ਼ਰੂਰੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਸਮਾਗਮਾਂ ਦੌਰਾਨ ਪਰੰਪਰਾਵਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ ਅਤੇ ਕਿਸੇ ਵੀ ਉਲੰਘਣਾ ਨੂੰ ਸਿੱਖ ਧਰਮ ਦੀ ਸ਼ਾਨ ਦੇ ਵਿਰੁੱਧ ਮੰਨਿਆ ਜਾਵੇਗਾ। ਇਸ ਪੋਸਟ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ, ਦਰਸ਼ਕਾਂ ਅਤੇ ਪ੍ਰਸ਼ੰਸਕਾਂ ਵਿੱਚ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ।
