post

Jasbeer Singh

(Chief Editor)

Punjab

ਜੱਥੇਦਾਰ ਗੜਗੱਜ ਨੇ ਲਿਆ ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ

post-img

ਜੱਥੇਦਾਰ ਗੜਗੱਜ ਨੇ ਲਿਆ ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ ਸ੍ਰੀ ਅੰਮ੍ਰਿਤਸਰ, 21 ਜਨਵਰੀ 2026 : ਜਿ਼ਲਾ ਜਲੰਧਰ ਦੇ ਪਿੰਡ ਮਾਹਲ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦੀ ਘਟਨਾ ਦਾ ਜੱਥੇਦਾਰ ਗੜਗੱਜ ਵਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਕੀ ਸਖ਼ਤ ਨੋਟਿਸ ਲਿਆ ਗਿਆ ਹੈ ਜੱਥੇਦਾਰ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਜਲੰਧਰ ਜ਼ਿਲ੍ਹੇ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਗਿਆ ਹੈ ਦੇ ਚਲਦਿਆਂ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਾਗਤ ਜੋਤ ਗੁਰੂ ਹਨ, ਜਿਨ੍ਹਾਂ ਕਰਕੇ ਸਾਡੀ ਹੋਂਦ ਹੈ, ਇਸ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲ ਸਾਨੂੰ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ । ਕਿਵੇਂ ਤੇ ਕਿਸੇ ਵਲੋਂ ਕੀਤਾ ਗਿਆ ਅਜਿਹਾ ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸ਼ਾਮ ਵੇਲੇ ਸ਼ਰਾਰਤੀ ਅਨਸਰਾਂ ਵੱਲੋਂ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਬੱਚੇ ਵੱਲੋਂ ਗੁਰੂ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਵਾ ਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ ਹੈ, ਜਿਸ ਨਾਲ ਸੰਗਤਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਪਹਿਰੇਦਾਰੀ, ਗੁਰੂ ਘਰ ਦੇ ਪ੍ਰਬੰਧ ਪੁਖਤਾ ਅਤੇ ਸੁਰੱਖਿਅਤ ਬਣਾਉਣ ਵਿੱਚ ਸਾਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ਉੱਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਅਜੇ ਵੀ ਢਿਲਾਈ ਵਰਤੀ ਜਾ ਰਹੀ ਹੈ, ਜੋ ਦਰਸਾਉਂਦਾ ਹੈ ਕਿ ਪ੍ਰਬੰਧਕਾਂ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲੋਂ ਵਧੇਰੇ ਜ਼ਰੂਰੀ ਆਪਣੀ ਚੌਧਰ ਹੈ। ਉਨ੍ਹਾਂ ਸਿੱਖ ਸੰਗਤ ਨੂੰ ਤਾਕੀਦ ਕੀਤੀ ਕਿ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਹਰ ਸਮੇਂ ਪਹਿਰੇਦਾਰੀ, ਚੱਲਦੀ ਹਾਲਤ ਵਿੱਚ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ ।

Related Post

Instagram