post

Jasbeer Singh

(Chief Editor)

Punjab

ਜਥੇਦਾਰ ਗਿਆਨੀ ਗੜਗੱਜ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

post-img

ਜਥੇਦਾਰ ਗਿਆਨੀ ਗੜਗੱਜ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਸ੍ਰੀ ਅੰਮ੍ਰਿਤਸਰ, 1 ਸਤੰਬਰ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦਾਸਪੁਰ ਜਿ਼ਲ੍ਹੇ ਦੇ ਰਣਸੀਕੇ ਤੱਲਾ ਪਿੰਡ ਵਾਸੀਆਂ ਨੂੰ ਰਾਹਤ ਸਮੱਗਰੀ ਰਾਸ਼ਨ, ਪਾਣੀ ਵੰਡਿਆ। ਸੰਧਿਆ ਵੇਲੇ ਜਥੇਦਾਰ ਗੜਗੱਜ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਅਕਾਲ ਪੁਰਖ ਦੇ ਅੱਗੇ ਅਰਦਾਸ ਕੀਤੀ ਕਿ ਪੰਜਾਬ ਦੇ ਹਾਲਾਤ ਜਲਦ ਹੀ ਸੁਖਾਵੇਂ ਹੋਣ, ਹੜ੍ਹਾਂ ਤੋਂ ਨਿਜ਼ਾਤ ਮਿਲੇ ਅਤੇ ਗੁਰੂ ਸਾਹਿਬਾਨ ਦਾ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ। ਇਸ ਆਫ਼ਤ ਦੌਰਾਨ ਆਪਣੀ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਦਿਨ ਰਾਤ ਸੇਵਾ ਕਰਨ ਵਾਲੇ ਪੰਜਾਬ ਅਤੇ ਪੰਥ ਦੇ ਨੌਜਵਾਨਾਂ ਨੂੰ ਅਕਾਲ ਪੁਰਖ ਹਮੇਸ਼ਾਂ ਇਸੇ ਤਰ੍ਹਾਂ ਹਿੰਮਤ ਤੇ ਦ੍ਰਿੜ੍ਹਤਾ ਬਖਸ਼ਦਾ ਰਹੇ। ਇਸ ਮੌਕੇ ਜਥੇਦਾਰ ਗੜਗੱਜ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ, ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਮੈਨੇਜਰ ਸ. ਸਤਨਾਮ ਸਿੰਘ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਦੇ ਮੈਨੇਜਰ ਜਗਤਾਰ ਸਿੰਘ ਆਦਿ ਮੌਜੂਦ ਸਨ। ਇਸ ਦੌਰਾਨ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਮੁਲਾਕਾਤ ਉੱਤਰ ਪ੍ਰਦੇਸ਼ ਤੋਂ ਪੰਜਾਬ ਰਾਹਤ ਸਮੱਗਰੀ ਲੈ ਕੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸ੍ਰੀ ਰਾਕੇਸ਼ ਟਿਕੈਤ ਨਾਲ ਵੀ ਹੋਈ। ਜਥੇਦਾਰ ਗੜਗੱਜ ਵੱਲੋਂ ਔਖੇ ਵੇਲੇ ਪੰਜਾਬ ਨਾਲ ਖੜ੍ਹਣ ਅਤੇ ਰਾਹਤ ਸਮੱਗਰੀ ਲੈ ਕੇ ਆਉਣ ਲਈ ਰਾਕੇਸ਼ ਟਿਕੈਤ ਦਾ ਸਨਮਾਨ ਕੀਤਾ ਗਿਆ ।

Related Post