ਜਥੇਦਾਰ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ
- by Jasbeer Singh
- June 3, 2025
ਜਥੇਦਾਰ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਘੱਲੂਘਾਰਾ ਦਿਵਸ ਮੌਕੇ ਕੌਮੀ ਸ਼ਹੀਦਾਂ ਨੂੰ ਸਿੱਖ ਕੌਮ ਕਰੇ ਸਿੱਜਦਾ : ਜਥੇਦਾਰ ਗੜਗੱਜ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਜਥੇਦਾਰ ਗੜਗੱਜ ਨੂੰ ਸਿਰੋਪਾਉ ਦੇ ਕੀ ਕੀਤਾ ਸਨਮਾਨਿਤ ਪਟਿਆਲਾ 3 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿਚ ਮੁਲਾਕਾਤ ਕਰਨ ਤੋਂ ਬਾਅਦ ਗੁਰੂ ਘਰ ਪੁੱਜੇ, ਜਿੱਥੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਰਵਿੰਦਰ ਸਿੰਘ ਖਾਲਸਾ, ਜਥੇਦਾਰ ਜਸਮੇਰ ਸਿੰਘ ਲਾਲੜੂ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਭੇਂਟ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਕੌਮੀ ਦਿਹਾੜੇ ਦੇ ਰੂਪ ਵਿਚ ਆ ਰਿਹਾ ਇਸ ਕਰਕੇ ਸਮੁੱਚੀ ਕੌਮ ਨੂੰ ਇਹ ਦਿਹਾੜਾ ਜੋਸ਼ੋ ਖਰੋਸ਼ ਨਾਲ ਮਨਾਉਣਾ ਚਾਹੀਦਾ ਅਤੇ ਕੌਮੀ ਪਰਵਾਨਿਆਂ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਜਾਵੇ। ਇਸ ਦੇ ਨਾਲ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਜਥੇਦਾਰ ਗੜਗੱਜ ਨੂੰ ਜਾਣੂੰ ਕਰਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਗੁਰੂ ਘਰ ਮੋਤੀ ਬਾਗ਼ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਆਪ ਸ਼ਿਰਕਤ ਕਰਨ ਤਾਂ ਕਿ ਧਰਮ ਦੀ ਪ੍ਰਚਾਰ ਪਸਾਰ ਲਹਿਰ ਨੂੰ ਹੋਰ ਵੀ ਅਗਾਂਹ ਲਿਜਾਇਆ ਜਾ ਸਕੇ। ਇਸ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਗੁਰਬਚਨ ਸਿੰਘ, ਮੈਨੇ. ਬਹਾਦਰਗੜ੍ਹ ਮਨਜੀਤ ਸਿੰਘ ਕੌਲੀ, ਜੋਗਿੰਦਰ ਸਿੰਘ ਪੰਛੀ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਆਦਿ ਹਾਜ਼ਰ ਸਨ।
