
ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲੇਗਾ ਬਾਗੀ ਧੜਾ
- by Jasbeer Singh
- January 2, 2025

ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲੇਗਾ ਬਾਗੀ ਧੜਾ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਲੈ ਕੇ ਬਾਗੀ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ। 2 ਦਸੰਬਰ ਨੂੰ ਅਕਾਲ ਤਖ਼ਤ ਦੇ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਲੋਕਾਂ ਵੱਲੋਂ ਦਿੱਤੇ ਅਸਤੀਫੇ ਤਿੰਨ ਦਿਨਾਂ ਵਿਚ ਪ੍ਰਵਾਨ ਦੇ ਹੁਕਮ ਦਿੱਤੇ ਗਏ ਸਨ । ਤਕਰੀਬਨ ਇਕ ਮਹੀਨਾ ਗੁਜਰਨ ਮਗਰੋਂ ਵੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਕੋਈ ਫੈਸਲਾ ਨਹੀਂ ਲਿਆ ਹੈ । ਅੱਜ ਬਾਗੀ ਧੜੇ ਦਾ ਵਫਦ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇਗਾ ਤੇ ਆਪਣਾ ਮੰਗ ਪੱਤਰ ਸੌਂਪੇਗਾ । ਮੰਗ ਪੱਤਰ ਵਿਚ 2 ਦਸੰਬਰ ਨੂੰ ਦਿੱਤੇ ਹੁਕਮ ਨੂੰ ਲਾਗੂ ਕਰਵਾਉਣ ਦੀ ਮੰਗ ਕੀਤੀ ਜਾਵੇਗੀ ।
Related Post
Popular News
Hot Categories
Subscribe To Our Newsletter
No spam, notifications only about new products, updates.