post

Jasbeer Singh

(Chief Editor)

Latest update

ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਭਾਈ ਰਾਜੋਆਣਾ ਦੇ ਮੁੱਦੇ ਤੇ ਮੰਗੇ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਬੁੱਧੀਜੀਵੀਆਂ

post-img

ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਭਾਈ ਰਾਜੋਆਣਾ ਦੇ ਮੁੱਦੇ ਤੇ ਮੰਗੇ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਬੁੱਧੀਜੀਵੀਆਂ ਤੋਂ ਸੁਝਾਅ ਅੰਮ੍ਰਿਤਸਰ : ਲੰਬੇ ਸਮੇਂ ਤੋਂ ਜੇਲ ਦੇ ਵਿੱਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਵਾਣਾ ਦੇ ਮੁੱਦੇ ਦੇ ਉੱਪਰ ਪੰਜ ਸਿੰਘ ਸਾਹਿਬਾਨਾਂ ਨੇ ਇਕੱਤਰਤਾ ਕਰਦੇ ਹੋਏ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਵਾਣਾ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਪੀਲ ਕੀਤੀ ਗਈ ਸੀ ਕਿ ਉਹਨਾਂ ਦੀ ਫਾਂਸੀ ਦੇ ਖਿਲਾਫ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਵਾਪਸ ਲਿੱਤੀ ਜਾਵੇ। ਉਹਨਾਂ ਕਿਹਾ ਕਿ ਪਿਛਲੇ ਤਕਰੀਬਨ 30 ਸਾਲ ਤੋਂ ਵੱਧ ਸਮੇਂ ਤੋਂ ਜੇਲ ਦੇ ਵਿੱਚ ਅਤੇ 18 ਸਾਲ ਤੋਂ ਵੱਧ ਸਮਾਂ ਫਾਂਸੀ ਦੀ ਚੱਕੀ ਵਿੱਚ ਬੰਦ ਰਹੇ ਭਾਈ ਰਾਜੋਵਾਣਾ ਅਤੇ ਹੁਣ ਪਿਛਲੇ ਲਗਭਗ 12 ਸਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਦੀ ਫਾਂਸੀ ਦੀ ਸਜ਼ਾ ਖਿਲਾਫ਼ ਅਪੀਲ ਭਾਰਤ ਸਰਕਾਰ ਕੋਲ ਪਾਈ ਜਾ ਰਹੀ ਹੈ ਪਰ ਭਾਰਤ ਸਰਕਾਰ ਕੋਈ ਵੀ ਫੈਸਲਾ ਨਹੀਂ ਰਹਿ ਰਹੀ ਜਿਸ ਕਰਕੇ ਹੁਣ ਉਹ ਇੱਕ ਕੈਦੀ ਦੀ ਜ਼ਿੰਦਗੀ ਜੀ ਰਹੇ ਹਨ, ਜਿਸ ਦੇ ਚਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੋਗ ਆਦੇਸ਼ ਲੈਣ ਲਈ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੱਤਰ ਲਿਖਿਆ ਹੈ ਜਿਸ ਨੂੰ ਵਿਚਾਰਦਿਆਂ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੇ ਵਿੱਚ ਫੈਸਲਾ ਲਿੱਤਾ ਗਿਆ ਕਿ ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਸਿੱਖ ਕੌਮ ਲਈ ਵੱਡੀ ਕੁਰਬਾਨੀ ਹੈ ਅਤੇ ਉਨਾਂ ਦਾ ਜੀਵਨ ਕੌਮ ਦੀ ਅਮਾਨਤ ਹੈ ਇਸ ਲਈ ਰਾਸ਼ਟਰਪਤੀ ਕੋਲ ਭਾਈ ਪਟੀਸ਼ਨ ਵਾਪਸ ਲੈਣ ਲਈ ਅਸੀਂ ਸਿੱਖ ਜਥੇਬੰਦੀਆਂ ਸੰਪਰਦਾਵਾਂ ਬੁੱਧੀਜੀਵੀਆਂ ਅਤੇ ਵਿਦਵਾਨ ਅਤੇ ਸਭਾ ਸੋਸਾਇਟੀਆਂ ਤੋਂ ਲਿਖਤੀ ਸੁਝਾਵ ਮੰਗਦੇ ਹਾਂ, ਤਾਂ ਜੋ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮੁੱਦੇ ਤੇ ਕੋਈ ਫੈਸਲਾ ਲਿਆ ਜਾਵੇ।

Related Post