post

Jasbeer Singh

(Chief Editor)

Latest update

ਜੀਤ ਮਹਿੰਦਰ ਸਿੱਧੂ ਨੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਿਆ

post-img

ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਅੱਜ ਇਥੇ ਗੁਰਦੁਆਰਾ ਕਿਲਾ ਮੁਬਾਰਕ, ਗੁਰਦੁਆਰਾ ਹਾਜੀ ਰਤਨ, ਮੰਦਰ ਅਤੇ ਮਸਜਿਦ ਵਿੱਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਰਾਜਨ ਗਰਗ, ਬਠਿੰਡਾ ਬਲਾਕ ਦੇ ਪ੍ਰਧਾਨ ਬਲਰਾਜ ਸਿੰਘ ਪੱਕਾ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਨਗਰ ਨਿਗਮ ਦੇ ਡਿਪਟੀ ਮੇਅਰ ਮਾਸਟਰ ਹਰਿਮੰਦਰ ਸਿੰਘ, ਨਗਰ ਸੁਧਾਰ ਟਰਸਟ ਦੇ ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਪੀਪੀਸੀਸੀ ਡੈਲੀਗੇਟ ਟਹਿਲ ਸਿੰਘ ਸੰਧੂ ਤੇ ਪਵਨ ਮਾਨੀ, ਅਰੁਣ ਵਧਾਵਨ, ਦਰਸ਼ਨ ਜੀਦਾ, ਹਰੀ ਓਮ ਠਾਕੁਰ ਸਮੇਤ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ, ਕੌਂਸਲਰ, ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ। ਜੀਤ ਮਹਿੰਦਰ ਸਿੰਘ ਸਿੱਧੂ ਨੇ ਵੱਡੀ ਜ਼ਿੰਮੇਵਾਰੀ ਦੇਣ ਲਈ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ, ਆਪਣੀ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਹਲਕੇ ਵਿਚਲੇ ਸਮੁੱਚੇ ਨੌਂ ਵਿਧਾਨ ਸਭਾ ਹਲਕਿਆਂ ਦੇ ਹਲਕਿਆਂ ਇੰਚਾਰਜ, ਜ਼ਿਲ੍ਹਾ ਪ੍ਰਧਾਨ ਤੇ ਹੋਰ ਅਹੁਦੇਦਾਰ ਸਾਥ ਦੇ ਰਹੇ ਹਨ।

Related Post