ਝਾਰਖੰਡ ਦੇ ਸਿੱਖਿਆ ਮੰਤਰੀ ਦਾ ਹੋਇਆ ਦੇਹਾਂਤ ਨਵੀਂ ਦਿੱਲੀ, 16 ਅਗਸਤ 2025 : ਭਾਰਤ ਦੇਸ਼ ਦੇ ਸੂਬੇੇ ਝਾਰਖੰਡ ਦੇ ਸਿੱਖਿਆ ਮੰਤਰੀ ਜੋ ਕਿ ਇਲਾਜ ਲਈ ਹਸਪਤਾਲ ਦਾਖਲ ਸਨ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਹੈ। ਇਸ ਸਬੰਧੀ ਖੁਲਾਸਾ ਜੇ. ਐਮ. ਐਮ. ਦੇ ਬੁਲਾਰੇ ਕੁਨਾਲ ਅਤੇ ਭਤੀਜੇ ਵਿਕਟਰ ਸੋਰੇਨ ਨੇ ਕੀਤਾ ਹੈ। ਕੀ ਹੋਇਆ ਸੀ ਸਿੱਖਿਆ ਮੰਤਰੀ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ 2 ਅਗਸਤ ਨੂੰ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਘੋੜਾਬੰਦਾ ਸਥਿਤ ਆਪਣੇ ਜੱਦੀ ਘਰ ਵਿੱਚ ਬੇਹੋਸ਼ ਹੋ ਕੇ ਬਾਥਰੂਮ ਵਿੱਚ ਡਿੱਗ ਕੇ ਗੰਭੀਰ ਜ਼ਖਮੀ ਹੋਏ ਸਨ, ਜਿਸ ਤੇ ਉਨ੍ਹਾਂ ਨੂੰ ਤੁਰੰਤ ਜਮਸ਼ੇਦਪੁਰ ਤੋਂ ਏਅਰ ਐਂਬੂਲੈਂਸ ਰਾਹੀਂ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਰਾਮਦਾਸ ਸੋਰੇਨ ਦੀ 15 ਅਗਸਤ ਨੂੰ ਇਲਾਜ ਦੌਰਾਨ ਮੌਤ ਹੋ ਗਈ । ਸ਼ੁੱਕਰਵਾਰ ਦੁਪਹਿਰ ਨੂੰ ਹਾਰਟ ਦੀ ਸਮੱਸਿਆ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ। ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ।
