post

Jasbeer Singh

(Chief Editor)

Patiala News

ਪੱਤਰਕਾਰ ਵੀ ਜਰੂਰੀ ਸੇਵਾ ਸ੍ਰੇਣੀ ਵਿੱਚ ਸਾਮਲ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

post-img

ਪਟਿਆਲਾ, 30 ਅਪ੍ਰੈਲ (ਜਸਬੀਰ)-ਜਰੂਰੀ ਸੇਵਾਵਾਂ ਵਿੱਚ ਲੱਗੇ ਕਈ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਦੀਆਂ ਵੋਟਾਂ ਦਾ ਲਾਜਮੀ ਭੁਗਤਾਨ ਕਰਵਾਉਣ ਲਈ ਭਾਰਤੀ ਚੋਣ ਕਮਿਸਨ ਵੱਲੋਂ ਜਾਰੀ ਸੂਚੀ ਵਿੱਚ ਵੱਖ-ਵੱਖ ਵਿਭਾਗਾਂ ਸਮੇਤ ਚੋਣਾਂ ਸਮੇਂ ਮੀਡੀਆ ਕਵਰੇਜ ਕਰਨ ਦੀ ਡਿਊਟੀ ‘ਤੇ ਤਾਇਨਾਤ ਮੀਡੀਆ ਕਰਮੀਆਂ ਨੂੰ ਵੀ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜਤ ਦਿੱਤੀ ਗਈ ਹੈ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸਨਰ (ਦਿਹਾਤੀ ਵਿਕਾਸ)-ਕਮ-ਨੋਡਲ ਅਫਸਰ ਲੋਕ ਸਭਾ ਚੋਣਾਂ ਡਾ. ਹਰਜਿੰਦਰ ਸਿੰਘ ਬੇਦੀ ਨੇ ਇਕ ਮੀਟਿੰਗ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਮੈਡਮ ਕੰਚਨ ਤੇ ਏ.ਡੀ.ਸੀ. (ਸਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਏ.ਡੀ.ਸੀ. ਡਾ. ਬੇਦੀ ਨੇ ਇਸ ਮੌਕੇ ਜਰੂਰੀ ਸੇਵਾਵਾਂ ਵਿੱਚ ਸਾਮਲ ਪਟਿਆਲਾ ਜ਼ਿਲੇ ਦੇ ਇਨ੍ਹਾਂ ਸਾਰੇ ਵਰਗਾਂ ਦੀਆਂ ਵੋਟਾਂ ਪੋਸਟਲ ਬੈਲਟ ਦੀ ਸਹੂਲਤ ਨਾਲ ਪੁਆਉਣ ਲਈ ਫਾਰਮ 12 ਡੀ ਭਰਵਾਉਣ ਲਈ ਤਾਇਨਾਤ ਕੀਤੇ ਵੱਖ-ਵੱਖ ਨੋਡਲ ਅਫਸਰਾਂ ਨੂੰ ਪੂਰੀ ਪ੍ਰਕਿ੍ਰਆ ਤੋਂ ਜਾਣੂ ਕਰਵਾਇਆ।ਉਨ੍ਹਾਂ ਨੇ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਸਾਮਲ ਵਰਗਾਂ ਵਿੱਚ ਆਉਂਦੇ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲਟ ਨਾਲ ਪੁਆਉਣ ਲਈ ਉਨ੍ਹਾਂ ਨੂੰ ਫਾਰਮ 12-ਡੀ ਭਰਨਾ ਪਵੇਗਾ, ਜਿਸ ਨੂੰ ਨੋਡਲ ਅਫਸਰਾਂ ਵੱਲੋਂ ਤਸਦੀਕ ਕਰਕੇ 7 ਮਈ ਨੂੰ ਜਾਰੀ ਹੋਣ ਵਾਲੇ ਵੋਟਾਂ ਦੇ ਨੋਟੀਫਿਕੇਸਨ ਦੇ 5 ਦਿਨਾਂ ਦੇ ਅੰਦਰ-ਅੰਦਰ ਯਾਨੀ 12 ਮਈ ਤੱਕ ਜ਼ਿਲਾ ਚੋਣ ਅਫਸਰ ਦੇ ਦਫਤਰ ਜਾਂ ਰਿਟਰਨਿੰਗ ਅਫਸਰ ਕੋਲ ਪਹੁੰਚਾਉਣ ਲਾਜਮੀ ਹੋਵੇਗਾ।ਉਨ੍ਹਾਂ ਕਿਹਾ ਕਿ ਸਮੂਹ ਨੋਡਲ ਅਫਸਰ ਇਹ ਵੀ ਯਕੀਨੀ ਬਣਾਉਣਗੇ ਕਿ ਫਾਰਮ ਵਿੱਚ ਵੋਟਰ ਦਾ ਨਾਮ, ਵੋਟਰ ਕਾਰਡ ਦਾ ਨੰਬਰ, ਐਡਰੈਸ, ਵੋਟਰ ਸੂਚੀ ਵਿੱਚ ਵੋਟਰ ਦਾ ਸੀਰੀਅਲ ਨੰਬਰ ਦਰਜ ਕਰਵਾਉਣਗੇ ਤੇ ਇਸ ਦਾ ਰਿਕਾਰਡ ਆਪਦੇ ਦਫਤਰ ਵਿੱਚ ਵੀ ਰੱਖਣਗੇ। ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ।ਉਨ੍ਹਾਂ ਇਹ ਵੀ ਸਪੱਸਟ ਕੀਤਾ ਕਿ ਪੋਸਟਲ ਬੈਲੇਟ ਦੀ ਸਹੂਲਤ ਲੈਣ ਵਾਲੇ ਵੋਟਰ ਕੇਵਲ ਜ਼ਿਲਾ ਚੋਣ ਅਫਸਰ ਦੇ ਦਫਤਰ ਵੱਲੋਂ ਨਿਰਧਾਰਤ ਮਿਤੀਆਂ ਨੂੰ ਵੋਟਾਂ ਵਾਲੇ ਦਿਨ 1 ਜੂਨ ਤੋਂ ਪਹਿਲਾਂ ਹੀ ਆਪਣੀ ਵੋਟ ਪਾ ਸਕਣਗੇ ਅਤੇ ਉਹ ਇਕ ਵਾਰ ਪੋਸਟਲ ਬੈਲਟ ਜਾਰੀ ਹੋਣ ਤੋਂ ਬਾਅਦ 1 ਜੂਨ ਨੂੰ ਆਪਣੀ ਵੋਟ ਆਪਣੇ ਬੂਥ ਵਿੱਚ ਨਹੀਂ ਪਾ ਸਕਣਗੇ, ਕਿਉਂਕਿ ਉਸਦੀ ਵੋਟ ਵੋਟਰ ਸੂਚੀ ਵਿੱਚ ਮਾਰਕਡ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਦੱਸਿਆ ਕਿ ਕਿ ਚੋਣ ਕਮਿਸਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰ ਪੋਸਟਲ ਬੈਲਟ ਦੀ ਸਹੂਲਤ ਲੈਣ ਲਈ ਆਪਣੇ ਫਾਰਮ 12-ਡੀ, ਪਟਿਆਲਾ ਦੇ ਡੀ.ਪੀ.ਆਰ.ਓ. ਦਫਤਰ ਕੋਲ ਜਮ੍ਹਾਂ ਕਰਵਾਉਣਗੇ ਜਦਕਿ ਬਾਕੀ ਵਿਭਾਗਾਂ ਦੇ ਨੋਡਲ ਅਫਸਰਾਂ ਕੋਲ ਜਮ੍ਹਾਂ ਹੋਣਗੇ। ਉਨ੍ਹਾਂ ਕਿਹਾ ਕਿ ਨੋਟੀਫਿਕੇਸਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਦੂਰਦਰਸਨ, ਆਲ ਇੰਡੀਆ ਰੇਡੀਓ ਤੇ ਪ੍ਰੈਸ ਇਨਫਰਮੇਸਨ ਬਿਊਰੋ ਦੇ ਮੁਲਾਜਮਾਂ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸਾਪ ਸਟਾਫ, ਓਪਰੇਸਨ ਸਟਾਫ ਅਤੇ ਜ਼ਿਲਾ ਪੱਧਰ ‘ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸਨ ਅਤੇ ਸਟੇਟ ਟਰਾਂਸਮਿਸਨ ਕਾਰਪੋਰੇਸਨ ਦਾ ਜਨਰੇਸਨ ਯੂਨਿਟਾਂ ਵਿੱਚ ਤਾਇਨਾਤ ਸਟਾਫ, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸਨ ‘ਤੇ ਸਟਾਫ ਅਤੇ ਗਰਿੱਡ ਸਬ ਸਟੇਸਨ ਵਿੱਚ ਤਾਇਨਾਤ ਫੀਲਡ ਸਟਾਫ), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸਾਸਨ ਦੇ ਕਮਿਸਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ ‘ਤੇ ਤਾਇਨਾਤ ਸਟਾਫ ਤੋਂ ਇਲਾਵਾ ਏਅਰਪੋਰਟ ਅਥਾਰਟੀ ਆਫ ਇੰਡੀਆ ਵਿੱਚ ਕੰਮ ਕਰਦਾ ਸਟਾਫ ਵੀ ਸ਼ਾਮਿਲ ਹੈ। ਇਸ ਮੌਕੇ ਸਮੂਹ ਏ.ਆਰ.ਓਜ ਸਮੇਤ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫਸਰ ਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਮੌਜੂਦ ਸਨ।

Related Post