
Haryana News
0
ਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਸੈਂਸੈਕਸ ਤੇ ਨਿਫਟੀ ਨੇ ਸ਼ੁਰੂਆਤੀ ਕਾਰੋਬਾਰ ’ਚ ਨਵਾਂ ਰਿਕਾਰਡ ਬਣਾਇਆ
- by Aaksh News
- May 27, 2024

ਕੌਮਾਂਤਰੀ ਬਾਜ਼ਾਰਾਂ ਵਿਚ ਤੇਜ਼ੀ ਅਤੇ ਨਿਵੇਸ਼ਕਾਂ ਦੀਆਂ ਆਸ਼ਾਵਾਦੀ ਭਾਵਨਾਵਾਂ ਸਦਕਾ ਅੱਜ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਆਪਣੇ ਨਵੇਂ ਸਰਵਕਾਲੀ ਉੱਚ ਪੱਧਰ ‘ਤੇ ਪਹੁੰਚ ਗਏ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 269.28 ਅੰਕ ਵਧ ਕੇ 75,679.67 ਅੰਕਾਂ ਦੇ ਸਰਵਕਾਲੀ ਸਿਖਰ ‘ਤੇ ਪਹੁੰਚ ਗਿਆ। ਐੱਨਐੱਸਈ ਨਿਫਟੀ 86.1 ਅੰਕ ਵਧ ਕੇ 23,043.20 ਦੇ ਨਵੇਂ ਉੱਚੇ ਪੱਧਰ ‘ਤੇ ਪਹੁੰਚ ਗਿਆ।