ਅਲ-ਫਲਾਹ ਗਰੁੱਪ ਦੇ ਚੇਅਰਮੈਨ ਦੇ ਜੁਡੀਸ਼ੀਅਲ ਰਿਮਾਂਡ ਵਿਚ ਹੋਇਆ ਵਾਧਾ
- by Jasbeer Singh
- April 6, 2026
ਅਲ-ਫਲਾਹ ਗਰੁੱਪ ਦੇ ਚੇਅਰਮੈਨ ਦੇ ਜੁਡੀਸ਼ੀਅਲ ਰਿਮਾਂਡ ਵਿਚ ਹੋਇਆ ਵਾਧਾ ਨਵੀਂ ਦਿੱਲੀ, 6 ਅਪ੍ਰੈਲ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਅਲ-ਫਲਾਹ ਗਰੁੱਪ ਦੇ ਚੇਅਰਮੈਨ ਜਾਵੇਦ ਅਹਿਮਦ ਸਿੱਦੀਕੀ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰ ਦਿੱਤਾ ਹੈ। ਕਿੰਨੇ ਦਿਨਾਂ ਦਾ ਦਿੱਤਾ ਗਿਆ ਹੈ ਜੁਡੀਸ਼ੀਅਲ ਰਿਮਾਂਡ ਦਿੱਲੀ ਦੀ ਇਕ ਅਦਾਲਤ ਨੇ ਅਲ-ਫਲਾਹ ਗਰੁੱਪ ਦੇ ਚੇਅਰਮੈਨ ਜਾਵੇਦ ਅਹਿਮਦ ਸਿੱਦੀਕੀ ਨੂੰ ਦਿੱਲੀ `ਚ 45 ਕਰੋੜ ਰੁਪਏ ਦੀ ਜ਼ਮੀਨ ਨੂੰ ਧੋਖਾਦੇਹੀ ਨਾਲ ਹਾਸਲ ਸਬੰਧੀ ਮਨੀ ਲਾਂਡਰਿੰਗ ਦੇ ਇਕ ਮਾਮਲੇ `ਚ ਹੋਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ `ਤੇ ਭੇਜ ਦਿੱਤਾ ਹੈ। ਸਿੱਦੀਕੀ ਨੂੰ ਵਧੀਕ ਸੈਸ਼ਨ ਜੱਜ ਸ਼ੀਤਲ ਚੌਧਰੀ ਪ੍ਰਧਾਨ ਦੇ ਸਾਹਮਣੇ ਪੇਸ਼ ਕੀਤਾ ਗਿਆ । ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਉਸ ਨੂੰ 25 ਮਾਰਚ ਨੂੰ 10 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ `ਤੇ ਭੇਜਿਆ ਸੀ ਜਿਸ ਦੀ ਮਿਆਦ ਸ਼ਨੀਵਾਰ ਖਤਮ ਹੋ ਗਈ ਸੀ । ਮਨੀ ਲਾਂਡਰਿੰਗ ਰੋਕਥਾਮਐਕਟ ਵਿਚ ਕੀਤਾ ਸੀ ਸਿੱਦੀਕੀ ਨੂੰ ਗ੍ਰਿਫ਼ਤਾਰ ਈ. ਡੀ. ਨੇ ਸਿੱਦੀਕੀ ਨੂੰ 24 ਮਾਰਚ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ ਅਧੀਨ ਇਕ ਹੋਰ ਮਾਮਲੇ `ਚ ਗ੍ਰਿਫ਼ਤਾਰ ਕੀਤਾ ਸੀ । ਜਾਂਚ ਦੌਰਾਨ ਖੁਲਾਸਾ ਹੋਇਆ ਕਿ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ ਤੇ ਧੋਖਾਦੇਹੀ ਨਾਲ ਜ਼ਮੀਨ ਹਾਸਲ ਕਰਨ ਲਈ ਵਰਤੇ ਗਏ ਸਨ। ਤਾਰਬੀਆ ਐਜੂਕੇਸ਼ਨ ਫਾਊਂਡੇਸ਼ਨ ਦੇ ਡਾਇਰੈਕਟਰ ਤੇ ਕਈ ਸ਼ੇਅਰ ਰੱਖਣ ਵਾਲੇ ਸਿੱਦੀਕੀ ਨੇ ਕੁਝ ਵਿਅਕਤੀਆਂ ਨਾਲ ਮਿਲ ਕੇ ਧੋਖਾਦੇਹੀ ਕਰਨ ਦੀ ਸਾਜਿਸ਼ ਰਚੀ ਸੀ ।
