ਜੂਨ 1984 ’ਚ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ 40ਵੇਂ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਸ੍ਰੀ ਅਖੰਡ ਪਾਠ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਲਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ, ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਅਤੇ ਹੋਰ ਹਾਜ਼ਰ ਸਨ। ਸ੍ਰੀ ਅਕਾਲ ਤਖਤ ਦੇ ਹੁਕਮ ’ਤੇ ਇਸ ਵਾਰ ਫੌਜੀ ਹਮਲੇ ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਵਲੋਂ ਵੱਡੇ ਪੱਧਰ ’ਤੇ ਸਮਾਗਮ ਕਰਵਾਉਣ ਦੀ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਇਤਿਹਾਸਕ ਗੁਰੂਧਾਮਾਂ ਵਿਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਮੂਹ ਸਿੱਖ ਜਗਤ ਨੂੰ ਇਸ ਦਿਵਸ ਦੇ ਰੋਸ ’ਤੇ ਰੋਹ ਵਜੋਂ ਕਾਲੀਆ ਦਸਤਾਰਾਂ ਤੇ ਦੁਪੱਟੇ ਲੈਣ ਦੀ ਅਪੀਲ ਵੀ ਕੀਤੀ ਗਈ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.