post

Jasbeer Singh

(Chief Editor)

National

ਜਸਟਿਸ ਮਨਮੋਹਨ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ

post-img

ਜਸਟਿਸ ਮਨਮੋਹਨ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ ਨਵੀਂ ਦਿੱਲੀ : ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਅੱਜ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਮਨਮੋਹਨ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁਕਾਈ। ਜਸਟਿਸ ਮਨਮੋਹਨ ਦੇ ਸਹੁੰ ਚੁੱਕਣ ਤੋਂ ਬਾਅਦ ਸਿਖ਼ਰਲੀ ਅਦਾਲਤ ਵਿੱਚ ਜੱਜਾਂ ਦੀ ਗਿਣਤੀ ਵਧ ਕੇ 33 ਹੋ ਗਈ ਹੈ । ਸੁਪਰੀਮ ਕੋਰਟ ਵਿੱਚ ਜੱਜਾਂ ਦੀਆਂ ਮਨਜ਼ੂਰਸ਼ੁਦਾ ਆਸਾਮੀਆਂ 34 ਹਨ। ਸੁਪਰੀਮ ਕੋਰਟ ਵਿੱਚ ਹੋਏ ਸਹੁੰ ਚੁੱਕ ਸਮਾਰੋਹ ਦੌਰਾਨ ਜਸਟਿਸ ਮਨਮੋਹਨ (61) ਨੂੰ ਅਹੁਦੇ ਦੀ ਸਹੁੰ ਚੁਕਾਈ ਗਈ । ਸੁਪਰੀਮ ਕੋਰਟ ਦੇ ਕੌਲਿਜੀਅਮ ਨੇ 28 ਨਵੰਬਰ ਨੂੰ ਜਸਟਿਸ ਮਨਮੋਹਨ ਨੂੰ ਸਿਖ਼ਰਲੀ ਅਦਾਲਤ ਵਿੱਚ ਪਰਮੋਟ ਕਰਨ ਦੀ ਸਿਫ਼ਾਰਸ਼ ਕੀਤੀ ਸੀ । ਜਸਟਿਸ ਮਨਮੋਹਨ ਨੂੰ 3 ਦਸੰਬਰ ਨੂੰ ਸਿਖ਼ਰਲੀ ਅਦਾਲਤ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ। ਜਸਟਿਸ ਮਨਮੋਹਨ ਹਾਈ ਕੋਰਟ ਦੇ ਜੱਜਾਂ ਦੀ ਸਾਂਝੀ ਆਲ ਇੰਡੀਆ ਸੀਨੀਆਰਤਾ ਵਿੱਚ ਦੂਜੇ ਨੰਬਰ ’ਤੇ ਸਨ ਅਤੇ ਉਹ ਦਿੱਲੀ ਹਾਈ ਕੋਰਟ ਵਿੱਚ ਸਭ ਤੋਂ ਸੀਨੀਅਰ ਜੱਜ ਸਨ ।

Related Post