post

Jasbeer Singh

(Chief Editor)

National

ਜਸਟਿਸ ਯਸ਼ਵੰਤ ਵਰਮਾ ਨੇ ਅਸਤੀਫ਼ਾ ਰਾਸ਼ਟਰਪਤੀ ਨੂੰ ਸੌਂਪਿਆ

post-img

ਜਸਟਿਸ ਯਸ਼ਵੰਤ ਵਰਮਾ ਨੇ ਅਸਤੀਫ਼ਾ ਰਾਸ਼ਟਰਪਤੀ ਨੂੰ ਸੌਂਪਿਆ ਇਲਾਹਾਬਾਦ, 10 ਅਪ੍ਰੈਲ 2026 : ਭਾਰਤ ਦੇਸ਼ ਦੀ ਇਲਾਹਾਬਾਦ ਹਾਈਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਵਲੋਂ ਅੱਜ ਆਪਣਾ ਅਸਤੀਫਾ ਦਿੰਦਿਆਂ ਭਾਰਤ ਦੇ ਰਾਸ਼ਟਰਪਤੀ ਨੂੰ ਸੌਂਪ ਦਿੱਤਾ ਗਿਆ ਹੈ। ਕੀ ਸੀ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਜੋ ਅੱਜ ਇਲਾਹਾਬਾਦ ਹਾਈਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੇ ਆਪਣਾ ਅਸਤੀਫਾ ਦਿੰਦਿਆਂ ਭਾਰਤ ਦੇ ਰਾਸ਼ਟਰਪਤੀ ਨੂੰ ਭੇੇਜ ਦਿੱਤਾ ਹੈ ਦੇ ਦਿੱਲੀ ਸਥਿਤ ਘਰ ਤੋਂ ਸੜੀ ਹੋਈ ਨਕਦੀ ਮਿਲੀ ਸੀ। ਜਿਸ ਦੇ ਚਲਦਿਆਂ ਪੈਦਾ ਹੋਏ ਇਸ ਵਿਵਾਦ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਤੋਂ ਵਾਪਸ ਇਲਾਹਾਬਾਦ ਤਬਦੀਲ ਕਰ ਦਿੱਤਾ ਗਿਆ ਸੀ । ਉਨ੍ਹਾਂ ਨੇ 5 ਅਪ੍ਰੈਲ-2025 ਨੂੰ ਸਹੂੰ ਚੁੱਕੀ ਸੀ । ਇਸ ਸਮੇਂ ਉਨ੍ਹਾਂ ਵਿਰੁੱਧ ਲੱਗੇ ਦੋਸ਼ਾਂ ਦੀ ਅੰਦਰੂਨੀ ਜਾਂਚ ਚੱਲ ਰਹੀ ਹੈ ।

Related Post

Instagram