
ਜੋਨ ਪਟਿਆਲਾ-2 ਦੇ ਜ਼ੋਨਲ ਟੂਰਨਾਮੈਂਟ ਵਿਚ ਰਿਹਾ ਕਬੱਡੀ ਦਾ ਸ਼ਾਨਦਾਰ ਪ੍ਰਦਰਸ਼ਨ
- by Jasbeer Singh
- August 25, 2025

ਜੋਨ ਪਟਿਆਲਾ-2 ਦੇ ਜ਼ੋਨਲ ਟੂਰਨਾਮੈਂਟ ਵਿਚ ਰਿਹਾ ਕਬੱਡੀ ਦਾ ਸ਼ਾਨਦਾਰ ਪ੍ਰਦਰਸ਼ਨ ਪਟਿਆਲਾ, 25 ਅਗਸਤ 2025 : ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ । ਕਬੱਡੀ ਦਾ ਜ਼ੋਨਲ ਟੂਰਨਾਮੈਂਟ ਕਿਰਨਜੀਤ ਕੌਰ (ਲੈਕਚਰਾਰ ਫਿਜ਼ੀਕਲ ਐਜ਼ੂ., ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਪਟਿਆਲਾ) ਅਤੇ ਜਸਦੇਵ ਸਿੰਘ (ਡੀ. ਪੀ. ਈ., ਐੱਸ. ਡੀ. ਐੱਸ. ਈ. ਸਕੂਲ ਪਟਿਆਲਾ) ਦੀ ਅਗਵਾਈ ਵਿੱਚ ਕਰਵਾਇਆ ਗਿਆ । ਜ਼ੋਨਲ ਅੰਡਰ-14 (ਲੜਕੇ) ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਐੱਸ. ਡੀ. ਐੱਸ. ਈ. ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਝੰਡੀ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-14 (ਲੜਕੀਆਂ) ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਝੰਡੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਤੀਜਾ ਸਥਾਨ ਹਾਸਲ ਕੀਤਾ । ਜ਼ੋਨਲ ਅੰਡਰ-17 (ਲੜਕੇ) ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਨੇ ਪਹਿਲਾ ਅਤੇ ਐੱਸ. ਡੀ. ਐੱਸ. ਈ. ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ । ਜ਼ੋਨਲ ਅੰਡਰ-17 (ਲੜਕੀਆਂ) ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ । ਜ਼ੋਨਲ ਅੰਡਰ-19 (ਲੜਕੇ) ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਐੱਸ. ਡੀ. ਐੱਸ. ਈ. ਸਕੂਲ ਨੇ ਪਹਿਲਾ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ । ਜ਼ੋਨਲ ਅੰਡਰ-14 (ਲੜਕੇ) ਸਰਕਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਮੈਣ ਤੇ ਤੀਜਾ ਸਥਾਨ ਹਾਸਲ ਕੀਤਾ । ਜ਼ੋਨਲ ਅੰਡਰ-17 (ਲੜਕੇ) ਸਰਕਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-19 (ਲੜਕੇ) ਸਰਕਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ । ਯੋਗਾ ਦਾ ਜ਼ੋਨਲ ਟੂਰਨਾਮੈਂਟ ਸ੍ਰੀਮਤੀ ਰੁਪਿੰਦਰ ਕੌਰ (ਡੀ. ਪੀ. ਈ., ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਪਟਿਆਲਾ) ਅਤੇ ਮਿਸ. ਕਿਰਨਜੋਤ ਕੌਰ (ਯੋਗਾ ਟੀਚਰ, ਦਾ ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ) ਦੀ ਅਗਵਾਈ ਵਿੱਚ ਕਰਵਾਇਆ ਗਿਆ। ਜ਼ੋਨਲ ਅੰਡਰ-14 (ਲੜਕੇ) ਯੋਗਾ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਤੀਜਾ ਸਥਾਨ ਹਾਸਲ ਕੀਤਾ ।