post

Admin

(Chief Editor)

Punjab

ਮੁੱਖ ਮੰਤਰੀ ਦੀ ਅਗਵਾਈ ਹੇਠ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਲ

post-img

ਮੁੱਖ ਮੰਤਰੀ ਦੀ ਅਗਵਾਈ ਹੇਠ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਲ ਚੰਡੀਗੜ੍ਹ, 20 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਕਬੱਡੀ ਖਿਡਾਰੀ ਸੰਦੀਪ ਲੁੱਧੜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਲੁੱਧੜ ਜੋ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ’ਚ ਸ਼ਾਮਲ ਕਰਵਾਇਆ ਗਿਆ । ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ ਪਾਰਟੀ ਦੇ ਪਰਿਵਾਰ ਵਿਚ ਅੱਜ ਇਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ।ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁੱਧੜ ਜੀ ਨੇ ਅੱਜ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।

Related Post

Instagram