post

Jasbeer Singh

(Chief Editor)

Patiala News

ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਦਾ ਨਤੀਜਾ ਰਿਹਾ ਸ਼ਾਨਦਾਰ

post-img

ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਦਾ ਨਤੀਜਾ ਰਿਹਾ ਸ਼ਾਨਦਾਰ ਨਾਭਾ 14 ਮਈ : ਇਲਾਕੇ ਦੀ ਸਿਰਮੌਰ ਸੰਸਥਾ ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ,ਦੇ ਵਿਦਿਆਰਥੀ ਨੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸੀ. ਬੀ ਐੱਸ. ਈ. ਦੁਆਰਾ ਐਲਾਨੇ ਗਏ ਨਤੀਜਿਆਂ ਵਿੱਚ ਸ਼ਾਨਦਾਰ ਅੰਕ ਹਾਸਲ ਕਰਕੇ ਸੰਸਥਾ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ । ਇਸ ਸਾਲ ਵੀ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ । ਇਹਨਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਸਕੂਲ ਦੇ ਮਿਹਨਤੀ ਪ੍ਰਿੰਸੀਪਲ ਸ੍ਰੀਮਤੀ ਗੁਰਦੀਪ ਕੌਰ ਜੀ ਦੀ ਯੋਗ ਅਗਵਾਈ ਸਦਕਾ ਸਕੂਲ ਦੇ ਸਟਾਫ਼ ਨੂੰ ਜਾਂਦਾ ਹੈ |ਦਸਵੀਂ ਜਮਾਤ ਵਿੱਚੋਂ ਜਸ਼ਨਦੀਪ ਕੌਰ ਨੇ 94% ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਅਰਸ਼ਪ੍ਰੀਤ ਕੌਰ ਤੇ ਰਣਵੀਰ ਸਿੰਘ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਕੁਲਵੀਰ ਸ਼ਰਮਾ ਨੇ 89% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਪਲਕਪ੍ਰੀਤ ਕੌਰ ਨੇ ਕਾਮਰਸ ਗਰੁੱਪ ਵਿੱਚੋਂ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਦੇ ਨਾਲ ਹੀ ਦਿਲਬਰਪ੍ਰੀਤ ਸਿੰਘ ਨੇ 92% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਰਤਨਜੋਤ ਸਿੰਘ ਤੇ ਸੈਨਦੀਪ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਤਰ੍ਹਾਂ ਵਿਦਿਆਰਥੀਆਂ ਨੇ ਆਪਣੇ ਸਕੂਲ ਦੇ ਅਧਿਆਪਕਾਂ ਦੇ ਨਾਲ਼- ਨਾਲ਼ ਮਾਪਿਆਂ ਦਾ ਨਾਂ ਵੀ ਰੌਸ਼ਨ ਕੀਤਾ 1ਇਸ ਮੌਕੇ 'ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਦੀਪ ਕੌਰ ਜੀ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ, ਸਕੂਲ ਦੇ ਮਿਹਨਤੀ ਸਟਾਫ ਦੀ ਸ਼ਲਾਘਾ ਵੀ ਕੀਤੀ, ਜਿੰਨ੍ਹਾਂ ਨੇ ਸਖਤ ਮਿਹਨਤ ਕਰਕੇ ਸਕੂਲ ਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ | ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਜੀ ਨੇ ਵੀ ਬੱਚਿਆਂ ਦੇ ਨਾਲ਼- ਨਾਲ਼ ਉਹਨਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਆਉਣ ਵਾਲ਼ੇ ਸਮੇਂ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Related Post