
National
0
ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਕੋਲ ਕੰਚਨਜੰਗਾ ਐਕਸਪ੍ਰੈੱਸ ਮਾਲ ਗੱਡੀ ਨਾਲ ਟਕਰਾਈ, 15 ਮੌਤਾਂ ਤੇ 60 ਜ਼ਖ਼ਮੀ
- by Aaksh News
- June 17, 2024

ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿੱਚ ਅੱਜ ਸਵੇਰੇ ਮਾਲ ਗੱਡੀ ਨਾਲ ਟਕਰਾਉਣ ਤੋਂ ਬਾਅਦ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਦੇ ਤਿੰਨ ਪਿਛਲੇ ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ-ਘੱਟ 15 ਯਾਤਰੀਆਂ ਦੀ ਮੌਤ ਹੋ ਗਈ ਅਤੇ 60 ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕਈ ਰਾਜ ਅਤੇ ਕੇਂਦਰੀ ਏਜੰਸੀਆਂ ਸਥਾਨਕ ਲੋਕਾਂ ਦੇ ਨਾਲ-ਨਾਲ ਹਾਲੇ ਅੰਦਰ ਫਸੇ ਯਾਤਰੀਆਂ ਨੂੰ ਬਚਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀਆਂ ਹਨ। ਮਾਲ ਗੱਡੀ ਦਾ ਡਰਾਈਵਰ ਤੇ ਸਹਿ ਡਰਾਈਵਰ ਵੀ ਮਰਨ ਵਾਲਿਆਂ ਵਿੱਚ ਸ਼ਾਮਲ ਹਨ। ਅਗਰਤਲਾ ਤੋਂ ਆ ਰਹੀ 13174 ਕੰਚਨਜੰਗਾ ਐਕਸਪ੍ਰੈਸ ਨਿਊ ਜਲਪਾਈਗੁੜੀ ਸਟੇਸ਼ਨ ਦੇ ਕੋਲ ਰੰਗਪਾਨੀ ਨੇੜੇ ਮਾਲ ਗੱਡੀ ਨਾਲ ਟਕਰਾਅ ਗਈ।