post

Jasbeer Singh

(Chief Editor)

ਕੰਗਨਾ ਰਣੌਤ ਨੇ ਕਿਸਾਨਾਂ ਕੋਲੋਂ ਮੰਗੀ ਮਾਫ਼ੀ

post-img

ਕੰਗਨਾ ਰਣੌਤ ਨੇ ਕਿਸਾਨਾਂ ਕੋਲੋਂ ਮੰਗੀ ਮਾਫ਼ੀ ਚੰਡੀਗੜ੍ਹ : ਬਾਲੀਵੁੱਡ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਬੀਤੇ ਦਿਨ ਜਿਥੇ ਉਨ੍ਹਾਂ ਵਾਪਿਸ ਲਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਉਠਾਈ ਸੀ, ਉਥੇ ਹੀ ਭਾਜਪਾ ਦੇ ਵੱਡੇ ਲੀਡਰਾਂ ਵਲੋਂ ਕੰਗਨਾ ਦੇ ਬਿਆਨ ਦੀ ਅਲੋਚਨਾ ਕੀਤੀ ਸੀ, ਜਿਸ ਮਗਰੋਂ ਹੁਣ ਕੰਗਨਾ ਨੇ ਕਿਸਾਨਾਂ ਕੋਲੋਂ ਮੁਆਫ਼ੀ ਮੰਗੀ ਹੈ। ਕੰਗਨਾ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ, ਮੈਂ ਕਿਸਾਨਾਂ ਕੋਲੋਂ ਮੁਆਫ਼ੀ ਮੰਗਦੀ ਹਾਂ, ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹੈ। ਜੇਕਰ ਕਿਸੇ ਨੂੰ ਮੇਰੇ ਬਿਆਨ ਨਾਲ ਠੇਸ ਪਹੁੰਚੀ ਹੈ ਤਾਂ, ਮੈਂ ਹੱਥ ਜੋੜ ਕੇ ਮੁਆਫ਼ੀ ਮੰਗਦੀ ਹਾਂ। ਉਨ੍ਹਾਂ ਅੱਗੇ ਕਿਹਾ ਕਿ, ਮੈਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ, ਮੈਂ ਹੁਣ ਭਾਜਪਾ ਦੀ ਵਰਕਰ ਹਾਂ ।

Related Post

Instagram