post

Jasbeer Singh

(Chief Editor)

Punjab

ਕਰਨ ਔਜਲਾ ਦੇ ਫੈਨਸ ਨੂੰ ਲੱਗਿਆ ਵੱਡਾ ਝਟਕਾ , ਗਾਣੇ ਦੀ ਸ਼ੂਟਿੰਗ ਦੌਰਾਨ ਕਰਨ ਔਜਲਾ ਹੋਇਆ ਹਾਦਸੇ ਦਾ ਸ਼ਿਕਾਰ ......

post-img

ਸ਼ੂਟਿੰਗ ਦੌਰਾਨ ਗਾਇਕ ਦੀ ਕਾਰ ਪਲਟ ਗਈ ਹੈ ਅਤੇ ਹਾਦਸੇ ਦੌਰਾਨ ਕਰਨ ਔਜਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ਵਿੱਚ ਉਨ੍ਹਾਂ ਦੀ ਗਰਦਨ ਦੀ ਹੱਡੀ ਮਸਾਂ ਟੁੱਟਣੋ ਬਚੀ ਹੈ।ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।ਇਸ ਵੀਡੀਓ ਵਿੱਚ ਇਹ ਦੇਖਿਆ ਜਾ ਸਕਦਾ ਹੈ ਕਿ ਕਰਨ ਔਜਲਾ ਇੱਕ ਰੇਸਿੰਗ ਕਾਰ ਨੂੰ ਭਜਾ ਕੇ ਲਿਆ ਰਹੇ ਹਨ ਅਤੇ ਅਚਾਨਕ ਹੀ ਇਹ ਕਾਰ ਪਲਟ ਜਾਂਦੀ ਹੈ। ਇਹ ਸੀਨ ਗਾਣੇ ਦੀ ਸ਼ੂਟਿੰਗ ਦਾ ਹਿੱਸਾ ਸੀ ਪਰ ਕਾਰ ਅਸਲ ਵਿੱਚ ਹੀ ਪਲਟ ਗਈ। ਇਸ ਦੁਰਘਟਨਾ ਤੋਂ ਬਾਅਦ ਕਰਨ ਔਜਲਾ ਦੇ ਕੁਝ ਸੱਟਾਂ ਵੀ ਲੱਗੀਆਂ ਹਨ ਪਰ ਉਹਨਾਂ ਦੀ ਜਾਨ ਸੁਰੱਖਿਅਤ ਹੈ।ਕੁੱਝ ਲੋਕਾਂ ਦਾ ਕਹਿਣਾ ਹੈ ਕਿ ਇਹ ਪਬਲਿਕ ਸਟੰਟ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪੁਰਾਣਾ ਹੈ ਪਰ ਕਰਨ ਔਜਲਾ ਵੱਲੋਂ ਹੁਣੇ ਹੁਣੇ ਹੀ ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Related Post