post

Jasbeer Singh

(Chief Editor)

National

ਕਰਨਾਟਕ: ਕਾਂਗਰਸ ਵੱਲੋਂ ਰਾਜਪਾਲ ਥਾਵਰ ਚੰਦ ਗਹਿਲੋਤ ਖ਼ਿਲਾਫ਼ ਮੁਜ਼ਾਹਰਾ

post-img

ਕਰਨਾਟਕ: ਕਾਂਗਰਸ ਵੱਲੋਂ ਰਾਜਪਾਲ ਥਾਵਰ ਚੰਦ ਗਹਿਲੋਤ ਖ਼ਿਲਾਫ਼ ਮੁਜ਼ਾਹਰਾ ਬੰਗਲੂਰੂ : ਕਰਨਾਟਕ ਦੇ ਰਾਜਪਾਲ ਥਾਵਰ ਚੰਦ ਗਹਿਲੋਤ ਵੱਲੋਂ ਸੂਬੇ ਦੇ ਮੁੱਖ ਮੰਤਰੀ ਸਿੱਧਾਰਮੱਈਆ ਖ਼ਿਲਾਫ਼ ਮੁਕੱਦਮਾ ਚਲਾਏ ਜਾਣ ਦੀ ਮਨਜ਼ੂਰੀ ਦਿੱਤੇ ਜਾਣ ਦੇ ਖ਼ਿਲਾਫ਼ ਸ਼ਨਿੱਚਰਵਾਰ ਨੂੰ ਸੂਬੇ ਦੇ ਮੰਤਰੀਆਂ, ਵਿਧਾਇਕਾਂ ਤੇ ਕਾਂਗਰਸੀ ਆਗੂਆਂ ਨੇ ਰਾਜਧਾਨੀ ਬੰਗਲੂਰੂ ਵਿਚ ‘ਰਾਜ ਭਵਨ ਚੱਲੋ’ ਮਾਰਚ ਤਹਿਤ ਰੋਸ ਮੁਜ਼ਾਹਰਾ ਕੀਤਾ, ਜਿਸ ਦੀ ਅਗਵਾਈ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਡੀਕੇ ਸ਼ਿਵਕੁਮਾਰ ਨੇ ਕੀਤੀ।ਹਾਕਮ ਪਾਰਟੀ ਕਾਂਗਰਸ ਦਾ ਦੋਸ਼ ਹੈ ਕਿ ਰਾਜਪਾਲ ਨੇ ਇਹ ਕਾਰਵਾਈ ਪੱਖਪਾਤੀ ਢੰਗ ਨਾਲ ਕੀਤੀ ਹੈ, ਕਿਉਂਕਿ ਰਾਜਪਾਲ ਅੱਗੇ ਅਜਿਹੇ ਹੋਰ ਵੀ ਕਈ ਮਾਮਲੇ ਜ਼ੇਰੇ-ਗ਼ੌਰ ਹਨ, ਪਰ ਸ੍ਰੀ ਗਹਿਲੋਤ ਨੇ ਸਿਰਫ਼ ਮੁੱਖ ਮੰਤਰੀ ਖ਼ਿਲਾਫ਼ ਹੀ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ।ਮੁਜ਼ਾਹਰਾਕਾਰੀਆਂ ਨੇ ਮੰਗ ਕੀਤੀ ਕਿ ਰਾਜਪਾਲ ਵੱਲੋਂ ਕੇਂਦਰੀ ਮੰਤਰੀ ਐੱਚਡੀ ਕੁਮਾਰਸਵਾਮੀ ਖ਼ਿਲਾਫ਼ ਵੀ ਮਾਈਨਿੰਗ ਮਾਮਲੇ ਵਿਚ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ।ਮਾਰਚ ਵਿਧਾਨ ਸਭਾ ਨੇੜੇ ਮਹਾਤਮਾ ਗਾਂਧੀ ਦੀ ਮੂਰਤੀ ਕੋਲੋਂ ਸ਼ੁਰੂ ਹੋ ਕੇ ਰਾਜ ਭਵਨ ਪੁੱਜਾ ਜਿਥੇ ਕਾਂਗਰਸ ਨੇ ਰਾਜਪਾਲ ਦੇ ਨਾਂ ਇਕ ਮੰਗ ਪੱਤਰ ਦਿੱਤਾ।

Related Post