
Latest update
0
ਕਰਤਾਰਪੁਰ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਰਵਾਹਾ ਦੀ ਸੜਕ ਹਾਦਸੇ ’ਚ ਮੌਤਕਰਤਾਰਪੁਰ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗ
- by Aaksh News
- May 21, 2024

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤ ਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਆਪਣੀ ਕਾਰ ਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਲਿੱਦੜਾਂ ਨੇੜੇ ਨੈਸ਼ਨਲ ਹਾਈਵੇਅ ’ਤੇ ਸੜਕ ਵਿਚਕਾਰ ਖੜ੍ਹੇ ਟਿੱਪਰ ਵਿੱਚ ਉਨ੍ਹਾਂ ਦੀ ਕਾਰ ਪਿੱਛੋਂ ਟਕਰਾਅ ਗਈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।