go to login
post

Jasbeer Singh

(Chief Editor)

Patiala News

ਨੌਜਵਾਨਾਂ ਨੂੰ ਨਸ਼ਿਆਂ ਦੇ ਵਿਰੁੱਧ ਜਾਗਰੂਕ ਕਰਨ ਲਈ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ.....

post-img

ਨਸ਼ਿਆਂ ਤੋਂ ਬਣਾਓ ਦੂਰੀ ਕਿਉਂਕਿ ਨਸ਼ਿਆਂ ਦੀ ਆਦਤ ਬੁਰੀ,, ਇਸ ਮੌਕੇ ਪਟਿਆਲਾ ਰੇਂਜ ਦੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਤੰਦਰੁਸਤ ਅਤੇ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਅੱਜ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੱਢੀ ਜਾ ਰਹੀ ਹੈ।ਅਸੀਂ ਲੋਕਾਂ ਅਤੇ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ ਕਿ ਜੇਕਰ ਉਨ੍ਹਾਂ ਨੂੰ ਆਪਣੇ ਪਿੰਡ, ਕਸਬੇ ਜਾਂ ਸ਼ਹਿਰ ਵਿੱਚ ਨਸ਼ਾ ਵੇਚਣ ਵਾਲੇ ਕਿਸੇ ਵੀ ਡੀਲਰ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਸਾਨੂੰ ਸੂਚਿਤ ਕਰਨ।ਭੁੱਲਰ ਨੇ ਕਿਹਾ ਕਿ ਸਾਡਾ ਮਕਸਦ ਨਸ਼ੇ ਦੇ ਰਾਹ 'ਤੇ ਫਸੇ ਨੌਜਵਾਨਾਂ ਨੂੰ ਆਪਣਾ ਇਲਾਜ ਕਰਵਾ ਕੇ ਸਹੀ ਰਸਤੇ 'ਤੇ ਲਿਆਉਣਾ ਹੈ, ਜਿਸ ਲਈ ਅਸੀਂ ਮੈਡੀਕਲ ਕੈਂਪ ਵੀ ਲਗਾ ਰਹੇ ਹਾਂ | ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ।ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ *ਪੰਜਾਬ ਖੇਡ ਵਤਨ ਦੀ* ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ 4 ਲੱਖ ਬੱਚੇ ਇਸ ਵਿੱਚ ਭਾਗ ਲੈ ਰਹੇ ਹਨ। ਪਰੇ ਨੇ ਦੱਸਿਆ ਕਿ ਹਰ ਰੋਜ਼ ਪੰਜਾਬ ਵਿੱਚ ਕਿਤੇ ਨਾ ਕਿਤੇ ਨਸ਼ਾ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਜਿਸ ਤਹਿਤ ਮੁੱਖ ਉਦੇਸ਼ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਇਸ ਤੋਂ ਦੂਰ ਰੱਖਣਾ ਹੈ।

Related Post