post

Jasbeer Singh

(Chief Editor)

Punjab

ਡਲੇਵਾਲ ਦੀ ਉਮਰ ਅਤੇ ਸਿਹਤ ਦਾ ਧਿਆਨ ਰੱਖਦੇ ਹੋਏ ਪੁਲਿਸ ਵੱਲੋਂ ਉਹਨਾਂ ਨੂੰ ਮੈਡੀਕਲ ਜਾਂਚ ਲਈ ਲੁਧਿਆਣਾ ਡੀ. ਐਮ. ਸੀ. ਲਿ

post-img

ਡਲੇਵਾਲ ਦੀ ਉਮਰ ਅਤੇ ਸਿਹਤ ਦਾ ਧਿਆਨ ਰੱਖਦੇ ਹੋਏ ਪੁਲਿਸ ਵੱਲੋਂ ਉਹਨਾਂ ਨੂੰ ਮੈਡੀਕਲ ਜਾਂਚ ਲਈ ਲੁਧਿਆਣਾ ਡੀ. ਐਮ. ਸੀ. ਲਿਆਂਦਾ ਗਿਆ ਹੈ : ਡੀ. ਆਈ. ਜੀ. ਸਿੱਧੁ ਪਟਿਆਲ : ਪਟਿਆਲਾ ਰੇਂਜ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਜਗਜੀਤ ਸਿੰਘ ਡੱਲੇਵਾਲ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਦਾ ਐਲਾਨ ਕੀਤਾ ਗਿਆ ਸੀ। ਡਲੇਵਾਲ ਦੀ ਉਮਰ ਅਤੇ ਸਿਹਤ ਦਾ ਧਿਆਨ ਰੱਖਦੇ ਹੋਏ ਪੁਲਿਸ ਵੱਲੋਂ ਉਹਨਾਂ ਨੂੰ ਮੈਡੀਕਲ ਜਾਂਚ ਲਈ ਲੁਧਿਆਣਾ ਡੀ. ਐਮ. ਸੀ. ਲਿਆਂਦਾ ਗਿਆ ਹੈ। ਡੀ. ਆਈ. ਜੀ. ਸਿੱਧੂ ਨੇ ਕਿਹਾ ਕਿ ਜਦੋਂ ਮਰਨ ਵਰਤ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਮੌਕੇ `ਤੇ ਭਾਰੀ ਗਿਣਤੀ ਲੋਕ ਇਕੱਠੇ ਹੋ ਜਾਂਦੇ ਹਨ, ਜਿਸ ਨਾਲ ਲੋੜਵੰਦ ਤੱਕ ਸਿਹਤ ਸੁਵਿਧਾ ਪਹੁੰਚਣੀ ਮੁਸ਼ਕਲ ਹੋ ਜਾਂਦੀ ਹੈ, ਇਸ ਲਈ ਜਗਜੀਤ ਸਿੰਘ ਡੱਲੇਵਾਲ ਦੀ ਉਮਰ ਅਤੇ ਸਿਹਤ ਨੂੰ ਤਰਜੀਹ ਦਿੰਦੇ ਹੋਏ ਹਸਪਤਾਲ ਵਿੱਚ ਜਾਂਚ ਲਈ ਲਿਆਂਦਾ ਗਿਆ ਹੈ।

Related Post