post

Jasbeer Singh

(Chief Editor)

Patiala News

ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀ ਭ੍ਰਿਸ਼ਟਾਚਾਰ, ਗੈਰ-ਕਾਰਗੁਜ਼ਾਰੀ ਅਤੇ ਹੰਕਾਰ ਕਾਰਨ ਹਾਰ ਗਏ

post-img

ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀ ਭ੍ਰਿਸ਼ਟਾਚਾਰ, ਗੈਰ-ਕਾਰਗੁਜ਼ਾਰੀ ਅਤੇ ਹੰਕਾਰ ਕਾਰਨ ਹਾਰ ਗਏ ਕਾਂਗਰਸ ਦਿੱਲੀ ਵਿੱਚ ਆਪਣੀ ਗੁਆਚੀ ਸਿਆਸੀ ਜ਼ਮੀਨ ਹਾਸਲ ਕਰਨ ਲਈ ਸਖਤ ਮਿਹਨਤ ਕਰੇਗੀ ਪਟਿਆਲਾ, 7 ਫ਼ਰਵਰੀ () : ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਪ੍ਰਧਾਨ ਰੇਖਾ ਅਗਰਵਾਲ ਨੇ ਦਿੱਲੀ ਵਿਧਾਨ ਸਭਾ ਦੇ ਆਏ ਨਤੀਜਿਆਂ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਭ੍ਰਿਸ਼ਟਾਚਾਰ, ਗੈਰ-ਕਾਰਗੁਜ਼ਾਰੀ ਅਤੇ ਹੰਕਾਰ ਕਾਰਨ ਦਿੱਲੀ ਵਿਧਾਨ ਸਭਾ ਸੀਟਾਂ ਹਾਰ ਗਏ ਹਨ।ਉਨ੍ਹਾਂ ਮੰਗ ਕੀਤੀ ਹੈ ਕਿ ਹੁਣ ਕੇਜਰੀਵਾਲ ਨੂੰ ਬਤੌਰ ਆਮ ਆਦਮੀ ਪਾਰਟੀ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਆਮ ਆਮ ਆਦਮੀ ਪਾਰਟੀ ਦੀ ਹਾਰ ਕੇਜਰਵਾਲ ਅਤੇ ਆਪ ਦੀ ਸ਼ਰਮਨਾਕ ਹਾਰ ਹੈ ਤੇ ਭਗਵੰਤ ਮਾਨ ਨੂੰ ਝੂਠ ਅਤੇ ਬਦਲਾਖੋਰੀ ਦੀ ਰਾਜਨੀਤੀ ਬੰਦ ਕਰਨ ਦਾ ਇਕ ਸੁਨੇਹਾ ਹੈ। ਰੇਖਾ ਅਗਰਵਾਲ ਨੇ ਕਿਹਾ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਕੈਬਨਿਟ ਦੇ ਅੱਧੇ ਮੈਂਬਰ ਉਨ੍ਹਾਂ ਦੀ ਨੱਕ ਦੇ ਹੇਠਾਂ ਹੋਏ ਸਭ ਤੋਂ ਵੱਡੇ ਸ਼ਰਾਬ ਘੁਟਾਲੇ ਵਿੱਚ ਸ਼ਾਮਲ ਹੋਣ ਕਾਰਨ ਜੇਲ੍ਹ ਵਿੱਚ ਸਨ ਤੇ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਿਣ ਵਾਲੀ ਪਾਰਟੀ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਸੀ । ਜਿਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਦੀ ਪ੍ਰਧਾਨ ਰੇਖਾ ਅਗਰਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੋ ਆਪਣੀ ਸੀਟ ਬਰਕਰਾਰ ਰੱਖਣ ਵਿੱਚ ਅਸਮਰੱਥ ਸਨ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਜੇਲ੍ਹ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਨਕਾਰ ਕਰ ਦਿੱਤਾ । ਰੇਖਾ ਨੇ ਕਿਹਾ ਕਿ ਅਸਲ `ਚ ਕੇਜਰੀਵਾਲ ਦਿੱਲੀ ਸਰਕਾਰ ਨੂੰ ਜੇਲ੍ਹ ਤੋਂ ਚਲਾਉਣ `ਤੇ ਅੜੇ ਹੋਏ ਹਨ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜਦੋਂ ਜੇਲ੍ਹ ਜਾਣਾ ਪਿਆ ਤਾਂ ਉਨ੍ਹਾਂ ਨੇ ਪਹਿਲਾਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਆਪਣੀ ਗੁਆਚੀ ਸਿਆਸੀ ਜ਼ਮੀਨ ਮੁੜ ਹਾਸਲ ਕਰਨ ਲਈ ਆਉਣ ਵਾਲੇ ਦਿਨਾਂ `ਚ ਹੋਰ ਮਿਹਨਤ ਕਰਨੀ ਪਵੇਗੀ । ਰੇਖਾ ਅਗਰਵਾਲ ਨੇ ਕਿਹਾ ਕਿ ਅਸਲ `ਚ ਕੇਜਰੀਵਾਲ ਨੇ ਉਹ ਸਭ ਕੁਝ ਖਤਮ ਕਰ ਦਿੱਤਾ ਜੋ ਮਰਹੂਮ ਸ਼ੀਲਾ ਦੀਕਸਿ਼ਤ ਦੀ ਸਰਕਾਰ ਨੇ ਦਿੱਲੀ ਵਾਸੀਆਂ ਲਈ ਕੀਤਾ ਸੀ । ਕੇਜਰੀਵਾਲ ਕਦੇ ਵੀ ਘੱਟ ਗਿਣਤੀ ਭਾਈਚਾਰਿਆਂ ਦੇ ਹਿੱਤਾਂ ਲਈ ਖੜ੍ਹੇ ਨਹੀਂ ਹੋਏ ਅਤੇ ਪੱਛੜੇ ਅਤੇ ਦੱਬੇ ਕੁਚਲੇ ਲੋਕਾਂ ਦੀ ਭਲਾਈ ਨੂੰ ਵੀ ਨਜ਼ਰਅੰਦਾਜ਼ ਕੀਤਾ ।ਉਨ੍ਹਾਂ ਕਿਹਾ ਕਿ ਫਰਵਰੀ 2020 ਦੇ ਮਹੀਨੇ ਵਿੱਚ ਦਿੱਲੀ ਵਿੱਚ ਹੋਏ ਖੂਨੀ ਦੰਗਿਆਂ ਦੌਰਾਨ ਵੀ ਕੇਜਰੀਵਾਲ ਪੀੜਤ ਭਾਈਚਾਰਿਆਂ ਦੇ ਨਾਲ ਖੜ੍ਹੇ ਹੋਣ ਵਿੱਚ ਅਸਫਲ ਰਹੇ । ਉਨ੍ਹਾਂ `ਆਪ` ਦੀ ਦਿੱਲੀ ਸਰਕਾਰ `ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੇਜਰੀਵਾਲ ਅਤੇ ਉਨ੍ਹਾਂ ਦੇ ਲੋਕਾਂ ਦਾ ਦਿੱਲੀ ਵਾਸੀਆਂ `ਤੇ ਭਰੋਸਾ ਅਤੇ ਵਿਸ਼ਵਾਸ ਉਦੋਂ ਖਤਮ ਹੋ ਗਿਆ ਜਦੋਂ ਉਨ੍ਹਾਂ ਦੀ ਸਰਕਾਰ ਨੇ ਯਮੁਨਾ ਨਦੀ ਨੂੰ ਸਾਫ ਕਰਨ ਲਈ ਕੁਝ ਨਹੀਂ ਕੀਤਾ, ਜਿਸ ਲਈ ਉਨ੍ਹਾਂ ਨੇ ਕਈ ਵੱਡੇ-ਵੱਡੇ ਵਾਅਦੇ ਕੀਤੇ ਸਨ। ਰੇਖਾ ਅਗਰਵਾਲ ਨੇ ਕਿਹਾ ਕਿ ਕੇਜਰੀਵਾਲ ਨੇ ਗੁਜਰਾਤ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ `ਚ ਆਪਣੇ ਉਮੀਦਵਾਰ ਖੜ੍ਹੇ ਕਰਕੇ ਭਾਰਤ ਗੱਠਜੋੜ `ਚ ਤਣਾਅ ਪੈਦਾ ਕਰਨ ਦੀ ਕੋਸਿ਼ਸ਼ ਕੀਤੀ ।ਉਨ੍ਹਾਂ ਨੇ ਕਿਹਾ ਕਿ ਇਹੋ ਕਾਰਨ ਹੈ ਕਿ ਪੰਜਾਬ ਕਾਂਗਰਸ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ `ਆਪ` ਨਾਲ ਸੀਟਾਂ ਦੀ ਵੰਡ ਦਾ ਸਮਝੌਤਾ ਨਹੀਂ ਕਰਨਾ ਚਾਹੁੰਦੀ ਸੀ।

Related Post