July 6, 2024 00:40:52
post

Jasbeer Singh

(Chief Editor)

National

ਸਿਹਤ ਦਾ ਵਾਸਤਾ ਦੇ ਕੇ ਕੇਜਰੀਵਾਲ ਨੇ ਸੁਪਰੀਮ ਕੋਰਟ ਨੂੰ ਅੰਤਰਿਮ ਜ਼ਮਾਨਤ ਵਧਾਉਣ ਦੀ ਅਪੀਲ ਕੀਤੀ

post-img

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਨੂੰ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਹਤ ਦੇ ਆਧਾਰ ’ਤੇ ਆਪਣੀ ਅੰਤਰਿਮ ਜ਼ਮਾਨਤ ਸੱਤ ਦਿਨ ਹੋਰ ਵਧਾਉਣ ਦੀ ਬੇਨਤੀ ਕੀਤੀ ਹੈ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਕਰਨ ਲਈ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਆਪਣੀ ਤਾਜ਼ਾ ਪਟੀਸ਼ਨ ਵਿੱਚ ਮੁੱਖ ਮੰਤਰੀ ਨੇ ਸਿਹਤ ਦੇ ਆਧਾਰ ‘ਤੇ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਦੀ ਮਿਆਦ ਸੱਤ ਦਿਨ ਹੋਰ ਵਧਾਉਣ ਦੀ ਬੇਨਤੀ ਕੀਤੀ ਹੈ। ਪਟੀਸ਼ਨ ‘ਚ ਇਹ ਵੀ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਭਾਰ ਸੱਤ ਕਿਲੋਗ੍ਰਾਮ ਘਟ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੂੰ ਕੁਝ ਮੈਡੀਕਲ ਜਾਂਚ ਕਰਵਾਉਣ ਦੀ ਲੋੜ ਹੈ ਅਤੇ ਇਸ ਲਈ 1 ਜੂਨ ਨੂੰ ਖਤਮ ਹੋਣ ਵਾਲੀ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਈ ਜਾਵੇ।

Related Post