ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਿਹਤ ਵਿਗੜਨ ਤੇ ਹਾਲ-ਚਾਲ ਪੁੱਛਣ ਪਹੁੰਚੇ ਕੇਜਰੀਵਾਲ
- by Jasbeer Singh
- September 4, 2025
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਿਹਤ ਵਿਗੜਨ ਤੇ ਹਾਲ-ਚਾਲ ਪੁੱਛਣ ਪਹੁੰਚੇ ਕੇਜਰੀਵਾਲ ਚੰਡੀਗੜ੍ਹ 4 ਸਤੰਬਰ 2025 : ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਦੀ ਅੱਜ਼ ਅਚਾਨਕ ਹੀ ਸਿਹਤ ਵਿਗੜ ਗਈ ਦੇ ਚਲਦਿਆਂ ਉਨ੍ਹਾਂ ਦਾ ਹਾਲ-ਚਾਲ ਪੁੱਛਣੱ ਲਈ ਵਿਸ਼ੇਸ਼ ਤੌਰ ਤੇ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਪਹੁੰਚੇ।ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਿਛਲੇ ਕਾਫੀ ਸਮੇਂ ਤੋਂ ਹੜ੍ਹ੍ਹ ਪੀੜ੍ਹਤਾਂ ਦੀ ਮਦਦ ਲਈ ਭੱਜਨੱਠ ਕਰ ਰਹੇ ਹਨ। ਮੁੱਖ ਮੰਤਰੀ ਨੇ ਕਰਨਾ ਸੀ ਅੱਜ ਵੀ ਹੜ੍ਹ ਪ੍ਰਭਾਵਿਤ ਜਿ਼ਲਿਆਂ ਦਾ ਦੌਰਾ ਪ੍ਰਾਪਤ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਵੀ ਗੁਰਦਾਸਪੁਰ ਅਤੇ ਹੋਰ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਦਾ ਦੌਰਾ ਕਰਨਾ ਸੀ ਪਰ ਪਹਿਲਾਂ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਦੌਰਾਨ ਡਾਕਟਰਾਂ ਦੀ ਇੱਕ ਟੀਮ ਵੀ ਉਨ੍ਹਾਂ ਦੀ ਰਿਹਾਇਸ਼ `ਤੇ ਪਹੁੰਚੀ। ਪਤਾ ਲੱਗਾ ਹੈ ਕਿ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਮੁਖੀ ਅਮਨ ਅਰੋੜਾ ਉਨ੍ਹਾਂ ਨੂੰ ਮਿਲਣ ਗਏ। ਇਹ ਮੁਲਾਕਾਤ ਲਗਭਗ ਅੱਧਾ ਘੰਟਾ ਚੱਲੀ।
