post

Admin

(Chief Editor)

Patiala News

ਕਾਂਗਰਸ ਵੱਲੋਂ ਖਹਿਰਾ ਤੇ ਡਾ. ਗਾਂਧੀ ਸਣੇ 20 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ

post-img

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਡਾ. ਗਾਂਧੀ ਸਣੇ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਸੁਖਪਾਲ ਸਿੰਘ ਖਹਿਰਾ ਨੇ ਲੋਕ ਸਭਾ ਹਲਕਾ ਸੰਗਰੂਰ ਅਤੇ ਡਾ. ਧਰਮਵੀਰ ਗਾਂਧੀ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੰਗਰੂਰ ਤੋਂ ਪੰਜ, ਅੰਮ੍ਰਿਤਸਰ, ਪਟਿਆਲਾ ਤੇ ਲੁਧਿਆਣਾ ਤੋਂ ਤਿੰਨ-ਤਿੰਨ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਫਰੀਦਕੋਟ ਤੋਂ ਦੋ, ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ।

Related Post

Instagram