post

Admin

(Chief Editor)

Punjab

ਵਿਧਾਨ ਸਭਾ ਸੈਸ਼ਨ ਵਿਚ ਪਹੁੰਚੇ ਖਹਿਰਾ ਆਖਿਆ ਮੈਂ ਆਪਣੇ ਸਟੈਂਡ ਤੇ ਕਾਇਮ

post-img

ਵਿਧਾਨ ਸਭਾ ਸੈਸ਼ਨ ਵਿਚ ਪਹੁੰਚੇ ਖਹਿਰਾ ਆਖਿਆ ਮੈਂ ਆਪਣੇ ਸਟੈਂਡ ਤੇ ਕਾਇਮ ਚੰਡੀਗੜ੍ਹ, 11 ਮਾਰਚ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਪਹੁੰਚੇ ਖਹਿਰਾ ਨੇ ਕਿਹਾ ਕਿ ਉਹ ਆਪਣੇ ਸਟੈਂਡ ਤੇ ਕਾਇਮ ਹਨ। ਸੈਸ਼ਨ ਵਿਚ ਪਹੁੰਚ ਕੀ ਆਖਿਆ ਸੁਖਪਾਲ ਖਹਿਰਾ ਨੇ ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਸੁਖਪਾਲ ਖਹਿਰਾ ਜੋ ਅੱਜ ਪੰਜਾਬ ਵਿਧਾਨ ਸਭਾ ਇਜਲਾਸ ਵਿਚ ਭਾਗ ਲੈਣ ਲਈ ਵਿਧਾਨ ਸਭਾ ਪਹੁੰਚ ਗਏ ਹਨ ਨੇ ਮੁੜ ਦੁਹਰਾਇਆ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਇਕ ਹਜ਼ਾਰ ਰੁਪਏ ਨੂੰ ਲੈ ਕੇ ਕੀਤੀਆਂ ਟਿੱਪਣੀਆਂ ’ਤੇ ਕਾਇਮ ਹਨ। ਉਹਨਾਂ ਇਹ ਵੀ ਸਵਾਲ ਚੁੱਕਿਆ ਕਿ ਉਹਨਾਂ ਦੀ ਗੈਰ ਹਾਜ਼ਰੀ ਵਿਚ ਕਿਸ ਨਿਯਮ ਤਹਿਤ ਮਤਾ ਪਾਸ ਕੀਤਾ ਗਿਆ । ਉਹਨਾਂ ਕਿਹਾ ਕਿ ਕਾਂਗਰਸ ਵਿਧਾਇਕ ਦਲ ਦੀ ਜਲਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ ।

Related Post

Instagram