post

Jasbeer Singh

(Chief Editor)

Patiala News

ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤ

post-img

ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆ -ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਸੇਵਾ, ਖ਼ਾਲਸਾ ਸਾਜਨਾ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ -ਕਿਹਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸੇ ਦੀ ਸਿਰਜਣਾ ਕਰਕੇ ਦੁਨੀਆਂ ਨੂੰ ਇੱਕ ਨਿਰਾਲਾ ਪੰਥ ਦਿੱਤਾ ਪਟਿਆਲਾ, 12 ਅਪ੍ਰੈਲ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਵਲੋਂ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਨਾਮਦਰ ਖਾਨ ਰੋਡ ਤੋਂ ਸਜਾਏ ਗਏ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕੀਤੀ। ਹਰ ਸਾਲ ਦੀ ਤਰ੍ਹਾਂ ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਰਹੁ ਰੀਤਾਂ ਮੁਤਾਬਕ ਅਤੇ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਪੂਰੇ ਸ਼ਹਿਰ ਵਿੱਚ ਸਜਾਇਆ ਗਿਆ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਿੱਖ ਸੰਗਤ ਅਤੇ ਦੇਸ਼ ਵਿਦੇਸ਼ ਵਸਦੇ ਪੰਜਾਬੀਆਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਨੂੰ ਖ਼ਾਲਸੇ ਦੀ ਸਿਰਜਣਾ ਕਰਕੇ ਦੁਨੀਆਂ ਨੂੰ ਇੱਕ ਨਿਰਾਲਾ ਪੰਥ ਦਿੱਤਾ ਜੋ ਕਿ ਜ਼ੁਲਮ ਦਾ ਟਾਕਰਾ ਕਰਦੇ ਹੋਏ ਆਪਣੀ ਜਾਨ ਦੀ ਵੀ ਪਰਵਾਹ ਨਹੀਂ ਕਰਦਾ। ਇਹ ਵਿਸ਼ਾਲ ਨਗਰ ਕੀਰਤਨ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਸਮੇਤ ਗੱਤਕਾ ਅਖਾੜਿਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਗੱਤਕਾ ਤੇ ਜੌਹਰ ਦਿਖਾਏ ਗਏ ਅਤੇ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਹੋਤੀ ਮਰਦਾਨ ਨਾਮਦਰ ਖਾਨ ਰੋਡ ਤੋਂ ਅਰਦਾਸ ਅਤੇ ਹੁਕਮਨਾਮਾ ਸਾਹਿਬ ਨਾਲ ਅਰੰਭ ਹੋਇਆ ਅਤੇ ਸਰਹਿੰਦੀ ਬਾਜ਼ਾਰ, ਕਿਲ੍ਹਾ ਚੌਂਕ, ਪੁਰਾਣੀ ਸਬਜ਼ੀ ਮੰਡੀ, ਅਦਾਲਤ ਬਾਜ਼ਾਰ, ਧਰਮਪੁਰਾ ਬਾਜ਼ਾਰ, ਸ਼ੇਰ-ਏ-ਪੰਜਾਬ ਮਾਰਕੀਟ, ਲਾਹੌਰੀ ਗੇਟ ਤੋਂ ਵਾਪਸ ਆਉਂਦੇ ਹੋਏ ਨਾਮਦਰਖਾਨ ਰੋਡ ਸਥਿਤ ਗੁਰਦੁਆਰਾ ਸ੍ਰੀ ਹੋਤੀ ਮਰਦਾਨ ਸਾਹਿਬ ਵਿਖੇ ਸਮਾਪਤ ਹੋਇਆ। ਰਸਤੇ ਵਿੱਚ ਬਾਜ਼ਾਰਾਂ ਅਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ‘ਤੇ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ।

Related Post