
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ. ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬ
- by Jasbeer Singh
- October 28, 2024

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ. ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਪਟਿਆਲਾ : ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਦੀ ਸਾਲਾਨਾ ਪ੍ਰਧਾਨਗੀ ਦੀ ਚੋਣ ਵਿੱਚ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਪ੍ਰਧਾਨ ਬਣਨ ’ਤੇ ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਵਧਾਈ ਦਿੱਤੀ ਗਈ । ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਸ. ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ’ਤੇ ਤਹਿ ਦਿਲੋਂ ਵਧਾਈ ਦਿੱਤੀ । ਉਨ੍ਹਾਂ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡ ਅਤੇ ਅੰਤਿਰੰਗ ਕਮੇਟੀ ਦੇ ਮੈਂਬਰਾਂ ਨੂੰ ਵੀ ਮੁਬਾਰਕਬਾਦ ਕਿਹਾ । ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਆਪਣੇ ਪ੍ਰਧਾਨਗੀ ਦੇ ਕਾਰਜਕਾਲ ਦੌਰਾਨ ਸ. ਧਾਮੀ ਦੁਆਰਾ ਨਿਭਾਈਆਂ ਗਈਆਂ ਸੇਵਾਵਾਂ ਬਹੁਤ ਹੀ ਬਹੁਮੁੱਲੀਆਂ ਹਨ । ਉਨ੍ਹਾਂ ਦੱਸਿਆ ਕਿ ਸ. ਹਰਜਿੰਦਰ ਸਿੰਘ ਧਾਮੀ ਦੇ ਪਿਛਲੇ ਪ੍ਰਧਾਨਗੀ ਦੇ ਕਾਰਜਕਾਲ ਦੌਰਾਨ ਵਿੱਦਿਆ ਦੇ ਖੇਤਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੇ ਅਥਾਹ ਤਰੱਕੀ ਕੀਤੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਸ. ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਵਿਚ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਹੋਰ ਬੁਲੰਦੀ ਹਾਸਲ ਕਰਨਗੀਆਂ । ਇਸ ਮੌਕੇ ਕਾਲਜ ਦੇ ਸਮੁੱਚੇ ਸਟਾਫ ਵੱਲੋਂ ਵੀ ਸ. ਹਰਜਿੰਦਰ ਸਿੰਘ ਧਾਮੀ ਅਤੇ ਉਹਨਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਸ. ਧਾਮੀ ਦੇ ਹੁੰਦਿਆਂ ਸਮੁੱਚੇ ਗੁਰਦੁਆਰਾ ਸਾਹਿਬਾਨਾਂ ਦਾ ਪ੍ਰਬੰਧ ਸੁਚੱਜੇ ਹੱਥਾਂ ਵਿੱਚ ਰਿਹਾ ਹੈ। ਉਨ੍ਹਾਂ ਇਹ ਵੀ ਆਸ ਪ੍ਰਗਟ ਕੀਤੀ ਕਿ ਸ. ਧਾਮੀ ਦੀ ਰਹਿਨੁਮਾਈ ਵਿਚ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਹੋਰ ਵੀ ਤਰੱਕੀ ਹਾਸਲ ਕਰਨਗੀਆਂ ।