
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਸਮਰਪਿਤ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ
- by Jasbeer Singh
- October 9, 2024

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਸਮਰਪਿਤ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਐਨ.ਐਸ.ਐਸ. ਵਿਭਾਗ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਹਿੱਸੇ ਵਜੋਂ ਸਵੱਛ ਅੱਜ ਹਰਿਆ ਭਰਿਆ ਕੱਲ, ਸਾਡੀ ਜ਼ਿੰਮੇਵਾਰੀ, ਸਾਡਾ ਭਵਿੱਖ ਥੀਮ ਹੇਠ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਐਨ.ਐਸ.ਐਸ. ਵਾਲੰਟੀਅਰਾਂ ਵਲੋਂ ਸਵੱਛਤਾ ਅਤੇ ਵਾਤਾਵਰਣ ਸੰਭਾਲ ਦੀ ਜ਼ਿੰਮੇਵਾਰੀ ਨਾਲ ਸੰਬੰਧਿਤ ਵਿਸ਼ੇ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਸਵੱਛਤਾ ਅਤੇ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਸ ਮੁਕਾਬਲੇ ਵਿੱਚ ਮੁਸਕਾਨਪ੍ਰੀਤ ਕੌਰ ਬੀ.ਬੀ.ਏ. ਭਾਗ ਦੂਜਾ, ਮਹਿਕਪ੍ਰੀਤ ਕੌਰ ਬੀ. ਕਾਮ ਭਾਗ ਪਹਿਲਾ ਅਤੇ ਜਸਮੀਨ ਕੌਰ ਬੀ.ਏ. ਭਾਗ ਦੂਜਾ ਨੇ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੁਆਰਾ ਬਣਾਏ ਗਏ ਪੋਸਟਰਾਂ ਦੀ ਜੱਜਮੈਂਟ ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਮਨਵੀਰ ਕੌਰ ਵੱਲੋਂ ਕੀਤੀ ਗਈ। ਇਸ ਮੌਕੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਯੂ.ਜੀ.ਸੀ. ਵੱਲੋਂ ਸਮੇਂ-ਸਮੇਂ ਕੀਤੀਆਂ ਜਾਂਦੀਆਂ ਹਦਾਇਤਾਂ ਮੁਤਾਬਕ ਅਜਿਹੇ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੂੰ ਸਾਫ ਸੁਥਰਾ ਜੀਵਨ ਜਿਉਣ ਅਤੇ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਦੇ ਨਾਲ ਨਾਲ ਇਸ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾ. ਦਵਿੰਦਰ ਸਿੰਘ, ਡਾ. ਸਪਨਾ ਅਤੇ ਡਾ. ਜਗਤਾਰ ਸਿੰਘ ਨੇ ਦੱਸਿਆ ਕਿ ਸਵੱਛਤਾ ਹੀ ਜੀਵਨ ਦੀ ਅਸਲ ਪੂੰਜੀ ਹੈ ਅਤੇ ਸਾਫ ਸੁਥਰੇ ਵਾਤਾਵਰਨ ਵਿੱਚ ਹੀ ਤੰਦਰੁਸਤ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਐਸ.ਐਸ. ਦੇ ਵਲੰਟੀਅਰ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.