post

Jasbeer Singh

(Chief Editor)

Patiala News

ਖ਼ਾਲਸਾ ਕਾਲਜ ਪਟਿਆਲਾ ਵਲੋਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਦਾ ਆਯੋਜਨ

post-img

ਖ਼ਾਲਸਾ ਕਾਲਜ ਪਟਿਆਲਾ ਵਲੋਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਦਾ ਆਯੋਜਨ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਕਿਰਤ ਕਲੱਬ ਅਤੇ ਗੁਰਮਤਿ ਸੁਸਾਇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਅੱਜ ਗੁਰਮਤਿ ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਖ਼ਾਲਸਾ ਕਾਲਜ ਦੇ ਵੱਖ-ਵੱਖ ਵਿਭਾਗਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਦੀ ਸਰਪ੍ਰਸਤੀ ਹੇਠ ਇਹ ਚੇਤਨਾ ਮਾਰਚ ਖ਼ਾਲਸਾ ਕਾਲਜ ਪਟਿਆਲਾ ਤੋਂ ਆਰੰਭ ਹੋ ਕੇ ਸ. ਸੇਵਾ ਸਿੰਘ ਠੀਕਰੀ ਵਾਲਾ ਚੌਂਕ ਅਤੇ ਵਾਈ.ਪੀ.ਐਸ. ਚੌਂਕ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਮੋਤੀ ਬਾਗ ਵਿਖੇ ਸਮਾਪਤ ਹੋਇਆ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪਰਸਤੀ ਹੇਠ ਸਮੁੱਚੇ ਖ਼ਾਲਸਾ ਪੰਥ ਵੱਲੋਂ ਇਨ੍ਹਾਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਅਨੇਕਾਂ ਹੀ ਪ੍ਰੋਗਰਾਮ ਉਲੀਕੇ ਗਏ ਹਨ। ਇਸੇ ਲੜੀ ਤਹਿਤ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵੀ ਇਹ ਗੁਰਮਤਿ ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਅਜਿਹੇ ਪ੍ਰੋਗਰਾਮ ਜਿੱਥੇ ਵਿਦਿਆਰਥੀਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੁੜਨ ਦੀ ਸਿੱਖਿਆ ਦਿੰਦੇ ਹਨ। ਉੱਥੇ ਨਾਲ ਦੀ ਨਾਲ ਵਿਦਿਆਰਥੀ ਅਕਾਦਮਿਕ ਵਿਦਿਆ ਦੇ ਨਾਲ -ਨਾਲ ਨੈਤਿਕ ਕਦਰਾਂ ਕੀਮਤਾਂ ਵੀ ਸਿੱਖਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਤ ਕਲੱਬ ਅਤੇ ਗੁਰਮਤਿ ਸੋਸਾਇਟੀ ਦੇ ਕਨਵੀਨਰ ਡਾ. ਦਵਿੰਦਰ ਸਿੰਘ, ਡਾ. ਗੁਰਵੀਰ ਸਿੰਘ, ਪ੍ਰੋ. ਲਾਲ ਸਿੰਘ, ਪ੍ਰੋ. ਮਨਸਿਮਰਨ ਕੌਰ, ਪ੍ਰੋ. ਸਤਵਿੰਦਰ ਕੌਰ ਅਤੇ ਪ੍ਰੋ. ਮਨਵੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Related Post