
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਬੰਦੀ ਛੋੜ ਦਿਵਸ ਤੇ ਦਿਵਾਲੀ ਮੌਕੇ ਕੀਤੇ ਗਏ ਵਿਸ਼ੇਸ਼ ਪ੍ਰੋਗਰਾਮ ਅਤੇ ਅਨਾਥ ਆਸ਼ਰਮਾਂ ਦੇ ਦੌਰੇ
- by Jasbeer Singh
- October 29, 2024

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਬੰਦੀ ਛੋੜ ਦਿਵਸ ਤੇ ਦਿਵਾਲੀ ਮੌਕੇ ਕੀਤੇ ਗਏ ਵਿਸ਼ੇਸ਼ ਪ੍ਰੋਗਰਾਮ ਅਤੇ ਅਨਾਥ ਆਸ਼ਰਮਾਂ ਦੇ ਦੌਰੇ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਵੱਖ-ਵੱਖ ਵਿਭਾਗਾਂ ਵੱਲੋਂ ਅੱਜ ਬੰਦੀ ਛੋੜ ਦਿਵਸ ਅਤੇ ਦਿਵਾਲੀ ਦੇ ਮੁਬਾਰਕ ਮੌਕੇ ਤੇ ਵੱਖ ਵੱਖ ਪ੍ਰੋਗਰਾਮ ਕਰਵਾਏ ਗਏ ਅਤੇ ਇਸ ਦੇ ਨਾਲ ਹੀ ਬੰਦੀ ਛੋੜ ਦਿਵਸ ਅਤੇ ਦਿਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਅਨਾਥ ਆਸ਼ਰਮਾਂ ਦੇ ਦੌਰੇ ਕੀਤੇ ਗਏ। ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨਾਂ ਅਤੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਐਸ ਡੀ ਕੇ ਐਸ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਕੁਝ ਸਮਾਂ ਉਥੇ ਰਹਿ ਰਹੇ ਬੱਚਿਆਂ ਨਾਲ ਬਤੀਤ ਕੀਤਾ ਅਤੇ ਉਨਾਂ ਨੂੰ ਫਲ ਤੇ ਨਿਤ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਉਪਹਾਰ ਸਰੂਪ ਭੇਟ ਕੀਤੀਆਂ । ਸਕੂਲ ਆਫ ਕਮਰਸ ਐਂਡ ਮੈਨੇਜਮੈਂਟ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਮਾਤਾ ਖੀਵੀ ਬਿਰਧ ਘਰ ਆਸ਼ਰਮ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨਾਲ ਮਿਲ ਕੇ ਦਿਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਪੋਸਟ ਗਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਬੰਦੀ ਛੋੜ ਦਿਵਸ ਮੌਕੇ ਵਿਸ਼ੇਸ਼ ਲੈਕਚਰ ਦਾ ਆਯੋਜਨ ਅਤੇ ਗਰੀਨ ਦਿਵਾਲੀ ਦਾ ਸੁਨੇਹਾ ਦੇਣ ਲਈ ਵਿਦਿਆਰਥੀਆਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ। ਡਾ. ਗੁਰਵੀਰ ਸਿੰਘ ਮੁਖੀ ਧਰਮ ਅਧਿਅਨ ਵਿਭਾਗ ਨੇ ਵਿਸ਼ੇਸ਼ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਉੱਪਰ ਚਾਨਣਾ ਪਾਇਆ ਗਿਆ। ਰੰਗੋਲੀ ਦੇ ਮੁਕਾਬਲਿਆਂ ਵਿੱਚ ਹੁਸਨਪ੍ਰੀਤ ਕੌਰ ਪ੍ਰਭਜੋਤ ਕੌਰ ਅਤੇ ਸਿਮਰਨ ਕੌਰ ਨੇ ਪਹਿਲਾ ਸਥਾਨ ਰਜਨਦੀਪ ਕੌਰ ਅਤੇ ਅਰਸ਼ਦੀਪ ਕੌਰ ਨੇ ਦੂਜਾ ਸਥਾਨ ਅਤੇ ਅਮਨਪ੍ਰੀਤ ਕੌਰ ਅਤੇ ਅਨੂਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਇਸ ਮੌਕੇ ਹੌਸਲਾ ਅਫਜ਼ਾਈ ਲਈ ਅਰਸ਼ਮੀਤ ਕੌਰ, ਚਰਨਜੋਤ ਕੌਰ, ਖੁਸ਼ਮੀਤ ਕੌਰ ਅਤੇ ਰਮਨ ਨੂੰ ਵੀ ਸਨਮਾਨ ਚਿੰਨ ਦਿੱਤੇ ਗਏ । ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਬੰਦੀ ਛੋੜ ਦਿਵਸ ਅਤੇ ਦਿਵਾਲੀ ਸਮੁੱਚੇ ਸਿੱਖ ਪੰਥ ਅਤੇ ਭਾਰਤ ਵਾਸੀਆਂ ਲਈ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ ਤੇ ਸਾਨੂੰ ਇਹ ਸਾਂਝੇ ਰੂਪ ਵਿੱਚ ਮਨਾਉਣਾ ਚਾਹੀਦਾ ਹੈ । ਇਸ ਮੌਕੇ ਉਨ੍ਹਾਂ ਪੋਸਟ ਗਰੈਜੂਏਟ ਪੰਜਾਬੀ ਵਿਭਾਗ, ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ ਅਤੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮਾਂ ਅਤੇ ਆਸ਼ਰਮਾਂ ਦੇ ਦੌਰਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਸ਼ਰਮਾਂ ਦਾ ਦੌਰਾ ਜਿੱਥੇ ਸਾਨੂੰ ਸਾਡੀ ਸਮਾਜਿਕ ਜਿੰਮੇਵਾਰੀ ਦਾ ਅਹਿਸਾਸ ਕਰਵਾਉਂਦਾ ਹੈ ਉਥੇ ਗਰੀਨ ਦਿਵਾਲੀ ਮਨਾਉਣ ਦਾ ਸੁਨੇਹਾ ਵਾਤਾਵਰਨ ਦੀ ਸੰਭਾਲ ਕਰਨ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਪਿ੍ਰੰਸੀਪਲ ਅਤੇ ਮੁਖੀ ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਡਾ. ਜਸਲੀਨ ਕੌਰ, ਪ੍ਰੋ ਰਾਜਵਿੰਦਰ ਕੌਰ, ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਵਿਕਰਮ ਗੁਪਤਾ, ਪ੍ਰੋ. ਜਸਪ੍ਰੀਤ ਸਿੰਘ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਪਰਮਜੀਤ ਕੌਰ, ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਜਗਰੂਪ ਕੌਰ, ਡਾ. ਸਰਬਜੀਤ ਸਿੰਘ ਦੀ ਅਗਵਾਈ ਵਿੱਚ ਐਨ. ਸੀ. ਸੀ. ਨੇਵੀ ਵਿੰਗ ਦੇ ਕੈਡਿਟ, ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.