post

Jasbeer Singh

(Chief Editor)

Sports

‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਹੋ ਰਹੀਆਂ ਹਨ ਸਫ਼ਲ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

post-img

‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਹੋ ਰਹੀਆਂ ਹਨ ਸਫ਼ਲ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਚੀਮਾ ਵੱਲੋਂ ਕੌਹਰੀਆਂ ਨੂੰ ਵਾਲੀਬਾਲ ਦੀ ਖੇਡ ਨਰਸਰੀ ਵਜੋਂ ਵਿਕਸਤ ਕਰਨ ਦਾ ਐਲਾਨ ਕੌਹਰੀਆਂ/ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਤਹਿਤ ਅਧੀਨ ਬਲਾਕ ਪੱਧਰੀ ਮੁਕਾਬਲਿਆਂ ਦੇ ਛੇਵੇਂ ਦਿਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਚਤਵੰਤ ਸਿੰਘ ਖੇਡ ਸਟੇਡੀਅਮ ਕੌਹਰੀਆਂ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਲਗਾਤਾਰ ਤਿੰਨ ਸਾਲਾਂ ਤੋਂ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਸਫਲ ਸਾਬਤ ਹੋ ਰਹੀਆਂ ਹਨ ਅਤੇ ਖੇਡਾਂ ਦੇ ਖੇਤਰ ਵਿੱਚ ਪੇਂਡੂ ਹਲਕਿਆਂ ਤੋਂ ਚੰਗੇ ਖਿਡਾਰੀ ਪੈਦਾ ਕਰਨ ਲਈ ਵਧੀਆ ਪਲੇਟਫਾਰਮ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਵੀ ਤਕਸੀਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਹੈ ਅਤੇ ਇਸੇ ਸਦਕਾ ਪੰਜਾਬੀ ਖਿਡਾਰੀਆਂ ਨੇ ਓਲੰਪਿਕ ਵਿੱਚ ਵੀ ਮੱਲਾਂ ਮਾਰੀਆਂ ਹਨ। ਕੈਬਨਿਟ ਮੰਤਰੀ ਚੀਮਾਂ ਵੱਲੋਂ ਕੌਹਰੀਆਂ ਨੂੰ ਵਾਲੀਬਾਲ ਦੀ ਖੇਡ ਨਰਸਰੀ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਤੇ ਇਸ ਕੰਮ ਲਈ ਹਰ ਸੰਭਵ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨਸ਼ੇ ਰਹਿਤ ਅਤੇ ਤੰਦਰੁਸਤ ਸਮਾਜ ਸਿਰਜਣ ਦਾ ਬਹੁਤ ਚੰਗਾ ਸਾਧਨ ਹਨ ਅਤੇ ਪੰਜਾਬ ਸਰਕਾਰ ਸੂਬੇ ਨੂੰ ਹਰ ਪੱਖੋਂ ਰੰਗਲਾ ਪੰਜਾਬ ਬਣਾਉਣ ਲਈ ਹਰ ਵੇਲੇ ਯਤਨਸ਼ੀਲ ਹੈ। ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੀਆਂ ਬਲਾਕ ਪੱਧਰੀ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਲਗਭਗ 1600 ਖਿਡਾਰੀ ਅਤੇ ਖਿਡਾਰਨਾਂ ਵਲੋਂ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਦਿੜ੍ਹਬਾ ਵਿਖੇ 60 ਮੀਟਰ ਅੰ-14 ਲੜਕੇ ਦੇ ਮੁਕਾਬਲੇ ਵਿੱਚ ਜਸਕੀਰਤ ਸਿੰਘ, ਜਗਦੀਪ ਸਿੰਘ, ਮਹਿਕਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ 600 ਮੀਟਰ ਅੰ-14 (ਲੜਕੀਆਂ) ਦੇ ਮੁਕਾਬਲੇ ਵਿੱਚ ਰਮਨਦੀਪ ਕੌਰ ਨੇ ਪਹਿਲਾ ਅਤੇ ਰਸਮਨਜੋਤ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਈਵੈਂਟ ਲੰਬੀ ਛਾਲ ਅੰ-14 ਲੜਕੀਆਂ ਦੇ ਮੁਕਾਬਲੇ ਵਿੱਚ ਸੀਰਤ ਕੌਰ ਨੇ ਪਹਿਲਾ ਅਤੇ ਗੁਰਲੀਨ ਕੋਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਕਬੱਡੀ (ਨੈਸ਼ਨਲ ਸਟਾਇਲ) ਅੰ-17 ਲੜਕੇ ਦੇ ਮੁਕਾਬਲੇ ਵਿੱਚ ਦਿੜ੍ਹਬਾ, ਪਿੰਡ ਕਮਾਲਪੁਰ ਅਤੇ ਪਿੰਡ ਉਭਿਆ ਦੀ ਟੀਮ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21 (ਲੜਕੇ) ਦੇ ਮੁਕਾਬਲੇ ਵਿੱਚ ਦਿੜ੍ਹਬਾ ਏ ਦੀ ਟੀਮ ਨੇ ਪਹਿਲਾ ਅਤੇ ਦਿੜ੍ਹਬਾ ਬੀ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ। ਬਲਾਕ ਅਨਦਾਣਾ ਵਿੱਚ ਕਬੱਡੀ ਸਰਕਲ ਸਟਾਇਲ ਅੰ-21-30 (ਮੈਨ) ਦੇ ਮੁਕਾਬਲੇ ਦੌਰਾਨ ਪਿੰਡ ਹਮੀਰਗੜ੍ਹ ਕਲੱਬ ਦੀ ਟੀਮ ਨੇ ਪਹਿਲਾ ਅਤੇ ਭੁਲਣ ਕਲੱਬ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ। ਅੰ-21 (ਲੜਕੇ) ਦੇ ਮੁਕਾਬਲੇ ਦੌਰਾਨ ਪਿੰਡ ਮੰਡਵੀ ਦੀ ਟੀਮ ਨੇ ਪਹਿਲਾ ਅਤੇ ਪਿੰਡ ਬੰਗਾ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ। ਬੁਲਾਰੇ ਨੇ ਦੱਸਿਆ ਕਿ ਬਲਾਕ ਲਹਿਰਾਗਾਗਾ ਵਿਖੇ ਕਬੱਡੀ ਨੈਸ਼ਨਲ ਸਟਾਇਲ ਅੰ-21 (ਲੜਕੇ) ਦੇ ਮੁਕਾਬਲੇ ਦੌਰਾਨ ਬਾਬਾ ਅੜਕਦੇਵ ਕਲੱਬ ਲਹਿਲਕਲਾਂ ਦੀ ਟੀਮ ਨੇ ਪਹਿਲਾ, ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਦੀ ਟੀਮ ਨੇ ਦੂਸਰਾ ਅਤੇ ਸੀਬਾ ਇੰਟਰਨੈਸ਼ਨਲ ਸਕੂਲ ਲਹਿਰਾ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ । ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਬਾਕੀ ਰਹਿੰਦੇ ਤਿੰਨ ਬਲਾਕ- ਧੂਰੀ, ਸੰਗਰੂਰ ਅਤੇ ਸ਼ੇਰਪੁਰ ਵਿੱਚ ਭਲਕੇ 9 ਸਤੰਬਰ ਤੋਂ ਬਲਾਕ ਪੱਧਰੀ ਖੇਡਾਂ ਸ਼ੁਰੂ ਹੋ ਰਹੀਆਂ ਹਨ ਜੋ ਕਿ 11 ਸਤੰਬਰ ਤੱਕ ਕਰਵਾਈਆਂ ਜਾਣਗੀਆਂ।

Related Post