post

Jasbeer Singh

(Chief Editor)

Patiala News

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇਂ 108 ਥਾਂ ਫੂਕੇ ਅਮਰੀਕੀ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ

post-img

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇਂ 108 ਥਾਂ ਫੂਕੇ ਅਮਰੀਕੀ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ - ਦੁੱਧ ਮੀਟ ਅਤੇ ਖੇਤੀ ਜਿਣਸਾਂ ਸਬੰਧੀ ਸਮਝੌਤਿਆਂ ਦਾ ਕੀਤਾ ਵਿਰੋਧ - ਪਹਿਲਗਾਮ ਹਮਲੇ ਦੀ ਕੀਤੀ ਨਿਖੇਧੀ ਪਟਿਆਲਾ, 24 ਅਪ੍ਰੈਲ : ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ ਭਾਰਤ ਦੌਰੇ ’ਤੇ ਪਹੁੰਚੇ ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਪ੍ਰਧਾਨ ਮੰਤਰੀ ਮੋਦੀ ਦੇ 18 ਜਿਲ੍ਹਿਆਂ ਵਿੱਚ 108 ਥਾਂ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਭਾਰਤ ਵਿਚ ਦੁੱਧ ਉਤਪਾਦ, ਮੀਟ ਅਤੇ ਖੇਤੀ ਜਿਣਸਾਂ ਨੂੰ ਬਿਨਾ ਟੈਕਸ ਜਾ ਘੱਟ ਟੈਕਸ ਤੇ ਆਯਾਤ ਕਰਨ ਦੇ ਸਮਝੌਤੇ ਸਿਰੇ ਲਗਦੇ ਹਨ ਤਾਂ ਦੇਸ਼ ਵਾਸੀ ਇਸਦਾ ਬਾਜ਼ਾਰ ਵਿੱਚ ਮੁਕਾਬਲਾ ਨਹੀਂ ਕਰ ਸਕਣਗੇ ਅਤੇ ਦੁੱਧ ਉਤਪਾਦਨ, ਖੇਤੀ ਅਤੇ ਮੱਧਮ ਤੇ ਛੋਟੇ ਵਪਾਰ ਤੋਂ ਬਾਹਰ ਹੋ ਜਾਣਗੇ ਅਤੇ ਆਉਂਦੇ ਸਾਲਾਂ ਵਿਚ ਭਾਰਤੀ ਲੋਕਾਂ ਦੀ ਵਿਦੇਸ਼ੀ ਕੰਪਨੀਆਂ ਵੱਲੋਂ ਖੁੱਲੀ ਲੁੱਟ ਕੀਤੀ ਜਾਵੇਗੀ। ਉਹਨਾ ਕਿਹਾ ਕਿ ਟਰੰਪ ਪ੍ਰਸ਼ਾਸਨ ਮੋਦੀ ਸਰਕਾਰ ਨੂੰ ਜਨਤਕ ਵੰਡ ਪ੍ਰਣਾਲੀ ਰਾਹੀਂ ਸਸਤੇ ਅਤੇ ਮੁਫ਼ਤ ਦਿੱਤੇ ਜਾਣ ਵਾਲੇ ਅਨਾਜ਼ ਨੂੰ ਬੰਦ ਕਰਨ ਲਈ ਦਬਾਅ ਬਣਾ ਰਿਹਾ ਅਤੇ ਕਿਸਾਨਾਂ ਨੂੰ ਦਿੱਤੀ ਜਾ ਰਹਿ ਨਿਗੂਣੀ ਸਬਸਿਡੀ ਵੀ ਬੰਦ ਕਰਨ ਲਈ ਲੰਬੇ ਸਮੇਂ ਤੋਂ ਕੋਸ਼ਿਸ਼ ਕਰ ਰਿਹਾ ਹੈ। ਉਨਾਂ ਕਿਹਾ ਕਿ ਅਮਰੀਕੀ ਅਤੇ ਭਾਰਤੀ ਸਰਕਾਰਾਂ ਰਲਕੇ ਸਾਮਰਾਜ ਪੱਖੀ ਨੀਤੀਆਂ ਲਾਗੂ ਕਰ ਰਹੀਆਂ ਹਨ, ਖਾਸ ਕਰਕੇ ਜਿਸ ਸਮੇਂ ਤੋਂ ਟਰੰਪ ਰਾਸ਼ਟਰਪਤੀ ਬਣੇ ਹਨ ਉਸ ਮੌਕੇ ਤੋਂ ਅਮਰੀਕਾ ਵੱਲੋਂ ਇਹ ਕੋਸ਼ਿਸ਼ਾਂ ਬੇਹੱਦ ਤੇਜੀ ਨਾਲ ਵਧੀਆਂ ਹਨ । ਉਨਾਂ ਕਿਹਾ ਕਿ ਅਮਰੀਕਾ ਵੱਲੋਂ ਆਪਣੇ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਨੂੰ ਵੱਡੀ ਸਬਸਿਡੀ ਦਿੱਤੀ ਜਾ ਰਹੀ ਹੈ ਜਦਕਿ ਭਾਰਤ ਵਿਚ ਇਹ ਨਾਂਹ ਦੇ ਬਰਾਬਰ ਹਨ । ਉਨਾਂ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਜਾਨ ਗਵਾ ਚੁੱਕੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਅਤ ਮੰਦਭਾਗੀ ਅਤੇ ਘਿਨੌਣੀ ਕਾਰਵਾਈ ਹੈ ਜਿਸ ਦੀ ਜਿੰਨੀ ਨਿਖੇਦੀ ਕੀਤੀ ਜਾਵੇ ਉਨੀ ਘੱਟ ਹੈ । ਉਹਨਾਂ ਹਮਲੇ ਦੌਰਾਨ ਮਾਰੇ ਗਏ ਨਾਗਰਿਕਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ, ਟਰੇਡ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਸਮੇਤ ਛੋਟੇ ਵਪਾਰੀ ਇੱਕਠੇ ਹੋ ਕੇ ਇਹਨਾਂ ਸਮਝੌਤਿਆਂ ਖਿਲਾਫ ਆਵਾਜ਼ ਬੁਲੰਦ ਜਾਣੀ ਚਾਹੀਦੀ ਹੈ । ਉਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਜਿਹੇ ਸਮਝੌਤਿਆਂ ਵਿੱਚ ਨਹੀਂ ਜਾਣਾ ਚਾਹੀਦਾ । ਉਹਨਾਂ ਕਿਹਾ ਕਿ ਅੱਜ ਵਾਂਗ ਹੀ ਕੱਲ ਨੂੰ ਵੀ ਵੱਖ ਵੱਖ ਥਾਵਾਂ ਤੇ ਪੁਤਲਾ ਫੂਕ ਮੁਜਾਰੇ ਕੀਤੇ ਜਾਣਗੇ ।

Related Post