ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਪੰਜਾਬ ਕਾਡਰ ਦੇ 2003 ਬੈਚ ਦੇ ਆਈਏਐੱਸ ਅਧਿਕਾਰੀ ਹਨ। ਉਨ੍ਹਾਂ ਅਹਿਮ ਫੈਸਲਾ ਕਰਦਿਆਂ ਵਾਈਸ ਚਾਂਸਲਰ, ਰਜਿਸਟਰਾਰ, ਵੱਖ-ਵੱਖ ਵਿਭਾਗਾਂ ਦੇ ਡੀਨ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਅਫਸਰਾਂ ਵਲੋਂ ਇਸ ਸਾਲ 16 ਮਾਰਚ ਤੋਂ ਹੁਣ ਤੱਕ ਜਾਰੀ ਕੀਤੇ ਗਏ ਸਾਰੇ ਨੋਟੀਫਿਕੇਸ਼ਨ, ਸਰਕੂਲਰ, ਹੁਕਮ ਅਤੇ ਪ੍ਰਵਾਨਗੀਆਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ। ਇਸ ਸਬੰਧੀ ਯੂਨੀਵਰਸਿਟੀ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਤੇ ਹੋਰਾਂ ਨੂੰ ਸਾਂਝਾ ਪੱਤਰ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਯਾਦਵ ਦਾ ਯੂਨੀਵਰਸਿਟੀ ਪੁੱਜਣ ’ਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸੇ ਮੌਕੇ ‘ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ’ (ਪੂਟਾ) ਦੇ ਪ੍ਰਧਾਨ ਪ੍ਰੋ. ਭੁਪਿੰਦਰ ਵਿਰਕ ਅਤੇ ‘ਗ਼ੈਰ-ਅਧਿਆਪਨ ਕਰਮਚਾਰੀ ਸੰਘ’ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.