ਪੈਟਰੋਲ ਅਤੇ ਡੀਜ਼ਲ : ਅੰਤਰਰਾਸ਼ਟਰੀ ਬਾਜ਼ਾਰ ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ ਅਤੇ 71 ਡਾਲਰ ਪ੍ਰਤੀ ਬੈਰਲ ਚੱਲ ਰਹੀਆਂ ਹਨ। ਭਾਵੇਂ ਤੇਲ ਕੀਮਤਾਂ ਅੰਤਰਰਾਸ਼ਟਰੀ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਤੇ ਆਧਾਰਤ ਹੁੰਦੀਆਂ ਹਨ ਪਰ ਭਾਰਤ ਵਿੱਚ ਸਰਕਾਰ ਦੇ ਟੈਕਸ ਵੱਧ ਹੋਣ ਕਾਰਨ ਤੇਲ-ਪੈਟਰੋਲ ਦੀਆਂ ਕੀਮਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਕੇਂਦਰ ਸਰਕਾਰ ਦੀਆਂ ਤੇਲ ਕੰਪਨੀਆਂ ਕਿਤੇ ਕੁੱਝ ਪੈਸੇ ਦੀ ਮਾਮੂਲੀ ਕਮੀ ਕਰ ਦਿੰਦੀਆਂ ਹਨ ਤਾਂ ਕਿਤੇ ਵਾਧਾ ਹੋ ਜਾਂਦਾ ਹੈ। ਮਹਾਂਨਗਰਾਂ ਚ ਤੇਲ ਦੀਆਂ ਤਾਜ਼ਾ ਕੀਮਤਾਂ ਅਨੁਸਾਰ ਅੱਜ ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਚ ਪੈਟਰੋਲ ਦੀ ਕੀਮਤ 104.21 ਰੁਪਏ ਹੈ। ਕੋਲਕਾਤਾ ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਹੈ। ਕੇਂਦਰ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਅੱਜ (ਸ਼ਨੀਵਾਰ) 14 ਅਗਸਤ 2024 ਨੂੰ ਵੀ ਸਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਕੋਈ ਬਦਲਾਅ ਨਹੀਂ ਕੀਤਾ ਹੈ। ਅੱਜ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ 87.62 ਰੁਪਏ ਹੈ। ਇਸ ਦੇ ਨਾਲ ਹੀ ਮੁੰਬਈ ਚ ਡੀਜ਼ਲ ਦੀ ਕੀਮਤ 92.15 ਰੁਪਏ ਹੈ। ਕੋਲਕਾਤਾ ਵਿੱਚ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
