ਜਾਣੋ ਕਿਵੇਂ ਦਾ ਰਹੇਗਾ ਤੁਹਾਡਾ ਅੱਜ ਦਾ ਦਿਨ, ਨੌਕਰੀ, ਪ੍ਰੇਮ, ਵਿਆਹ, ਕਾਰੋਬਾਰ 'ਤੇ ਕਿਵੇਂ ਰਹੇਗੀ ਗ੍ਰਹਿ ਦਸ਼ਾ, ਜੀਵਨ ਸਾਥੀ ਦੇ ਨਾਲ ਅੱਜ ਦਾ ਦਿਨ ਕਿਹੋ ਜਿਹਾ ਰਹੇਗਾ, ਸਾਰੇ ਸਵਾਲਾਂ ਦੇ ਜਵਾਬ ਜਾਨਣ ਲਈ ਆਕਸ਼ ਚੈਨਲ 'ਤੇ ਜਾਣੋਂ ਅੱਜ ਦਾ ਰਾਸ਼ੀਫਲ। ਮੇਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ। ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਇੱਜ਼ਤਮਾਣ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ। ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ। ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ। ਸਿੰਘ : ਧਾਰਮਿਕ ਕੰਮ ਅਤੇ ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਇੱਜ਼ਤਮਾਣ ਦੀ ਪ੍ਰਾਪਤੀ। ਕੰਨਿਆ : ਕਿਸੇ ਅਫਸਰ ਦੇ ਸਾਫਟ ਅਤੇ ਸੁਪੋਰਟਿਵ ਰੁਖ ਕਰ ਕੇ, ਆਪ ਦੀ ਕੋਈ ਸਰਕਾਰੀ ਉਲਝਣ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ। ਤੁਲਾ : ਜਨਰਲ ਸਿਤਾਰਾ ਮਜ਼ਬੂਤ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਕੁਝ ਅੱਗੇ ਵਧ ਸਕਦਾ ਹੈ, ਤੇਜ ਪ੍ਰਭਾਵ ਬਣਿਆ ਰਹੇਗਾ। ਬ੍ਰਿਸ਼ਚਕ : ਬਾਈ ਵਸਤਾਂ ਦੀ ਵਰਤੋਂ ਘੱਟ ਕਰੋ, ਪਾਣੀ ਦੀ ਵਰਤੋਂ ਵੀ ਸੀਮਾ ’ਚ ਰਹਿ ਕੇ ਕਰੋ, ਕੋਈ ਵੀ ਕੰਮ ਤਿਆਰੀ ਦੇ ਬਗੈਰ ਹੱਥ ’ਚ ਨਾ ਲਾਓ। ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨ ਸਫਰ ਲਈ ਰਾਜ਼ੀ ਰਹੇਗਾ, ਫੈਮਿਲੀ ਫਰੰਟ ’ਤੇ ਤਾਲਮੇਲ,ਸਦਭਾਅ ਸਹਿਯੋਗ ਬਣਿਆ ਰਹੇਗਾ। ਮਕਰ : ਦੁਸ਼ਮਣਾਂ ਦੇ ਉਭਰਣ, ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ, ਕਿਸੇ ਦੇ ਝਾਂਸੇ ’ਚ ਨਾ ਫਸਣਾ ਵੀ ਸਹੀ ਰਹੇਗਾ। ਕੁੰਭ : ਆਪ ਦੀ ਸੋਚ ਵਿਚਾਰ ’ਚ ਵੀ ਪੇਚੀਦਗੀ ਬਣੀ ਰਹੇਗੀ, ਕੰਮਕਾਜੀ ਦਸ਼ਾ ਵੀ ਠੀਕ-ਠਾਕ, ਮਾਣ-ਸਨਮਾਨ ਦੀ ਪ੍ਰਾਪਤੀ। ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ’ਚ ਵੀ ਆਪ ਦਾ ਪ੍ਰਭਾਵ ਅਤੇ ਲਿਹਾਜ਼ਦਾਰੀ ਬਣੀ ਰਹੇਗੀ।
