post

Jasbeer Singh

(Chief Editor)

Latest update

ਜਾਣੋ ਕਿਹੜੀ ਰਾਸ਼ੀਆਂ ਵਾਲਿਆਂ ਤੇ ਅੱਜ ਹੋਵੇਗੀ ਸ਼ਨੀਦੇਵ ਦੀ ਕਿਰਪਾ...

post-img

ਮੇਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਿਲ ਰਸਤੇ ’ਚੋਂ ਹਟ ਸਕਦੀ ਹੈ। ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਉਦੇਸ਼ ਮਨੋਰਥ ਪ੍ਰੋਗਰਾਮ ਹੱਲ ਹੋਣਗੇ, ਕਿਸੇ ਰੁਕੇ ਪਏ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ। ਮਿਥੁਨ : ਕਿਉਂਕਿ ਸਿਤਾਰਾ ਸਿਹਤ ’ਚ ਗੜਬੜੀ ਰੱਖਣ ਵਾਲਾ ਹੈ, ਇਸ ਲਈ ਖਾਣ-ਪੀਣ ’ਚ ਪੂਰੀ ਚੌਕਸੀ ਰੱਖਣੀ ਜ਼ਰੂਰੀ, ਸਫਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ। ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ ਮਨੋਰਥ ਸਿਰੇ ਚੜ੍ਹਣਗੇ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ। ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਕਿਉਂਕਿ ਉਹ ਕਦੀ ਵੀ ਹੱਥ ’ਚ ਆਇਆ ਮੌਕਾ ਜਾਣ ਨਾ ਦੇਣਗੇ। ਕੰਨਿਆ :ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੋਈ ਰੁਕਾਵਟ ਮੁਸ਼ਕਿਲ ਹਟ ਸਕਦੀ ਹੈ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ -ਵਿਜਈ ਰਹੋਗੇ। ਤੁਲਾ : ਪ੍ਰਾਪਰਟੀ ਦੇ ਕੰਮਾਂ ਲਈ ਆਪ ਵਲੋਂ ਕੀਤਾ ਗਿਆ ਯਤਨ ਚੰਗੀ ਰਿਟਰਨ ਦੇਵੇਗਾ, ਇੱਜ਼ਤਮਾਣ ਦੀ ਪ੍ਰਾਪਤੀ, ਸ਼ਤਰੂ ਵੀ ਕਮਜ਼ੋਰ ਤੇਜਹੀਣ ਰਹਿਣਗੇ। ਬ੍ਰਿਸ਼ਚਕ : ਕਿਸੇ ਸੱਜਣ ਮਿੱਤਰ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਤੇਜ ਪ੍ਰਭਾਅ ਬਣਿਆ ਰਹੇਗਾ। ਧਨ : ਲੋਹਾ-ਲੋਹਾ-ਮਸ਼ੀਨਰੀ , ਹਾਰਡ ਵੇਅਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ। ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਅ ਬਣਿਆ ਰਹੇਗਾ, ਗਲੇ ’ਚ ਖਰਾਬੀ ਦਾ ਡਰ ਰਹਿ ਸਕਦਾ ਹੈ। ਕੁੰਭ : ਕਿਉਂਕਿ ਸਮਾਂ ਉਲਝਣਾਂ, ਝਮੇਲਿਆਂ , ਪੇਚਦੀਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਇੰਪੋਰਟੈਂਟ ਕੰਮ ਹੱਥ ’ਚ ਲਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ਲਓ। ਮੀਨ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਅੱਗੇ ਵਧੇਗੀ, ਮਾਣ-ਯਸ਼ ਦੀ ਪ੍ਰਾਪਤੀ।

Related Post