
ਕੋਹਲੀ ਪਰਿਵਾਰ ਨੇ 58 ਸਾਲ ਲਗਾਤਾਰ ਲੋਕਾਂ ਦੀ ਸੇਵਾ ਕਰਕੇ ਇੱਕ ਵੱਖਰੀ ਮਿਸਾਲ ਬਣਾਈ-ਅਮਨ ਅਰੋੜਾ
- by Jasbeer Singh
- July 9, 2025

ਕੋਹਲੀ ਪਰਿਵਾਰ ਨੇ 58 ਸਾਲ ਲਗਾਤਾਰ ਲੋਕਾਂ ਦੀ ਸੇਵਾ ਕਰਕੇ ਇੱਕ ਵੱਖਰੀ ਮਿਸਾਲ ਬਣਾਈ-ਅਮਨ ਅਰੋੜਾ -ਕੋਹਲੀ ਪਰਿਵਾਰ ਨੇ ਆਪਣੇ ਵਿਰਸੇ ਤੇ ਵਿਰਾਸਤ ਨੂੰ ਕਾਇਮ ਰੱਖਿਆ-ਸਪੀਕਰ ਸੰਧਵਾਂ -ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੀ ਪਹਿਲੀ ਬਰਸੀ ਮੌਕੇ ਕੋਹਲੀ ਪਰਿਵਾਰ ਦੀ ਪੰਥ, ਪੰਜਾਬ ਤੇ ਸਮਾਜ ਸੇਵਾ ਲਈ ਦੇਣ ਦੀ ਸ਼ਲਾਘਾ -ਗਿਆਨੀ ਹਰਪ੍ਰੀਤ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਵੱਡੀ ਗਿਣਤੀ ਧਾਰਮਿਕ, ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਪੁੱਜੀਆਂ ਪਟਿਆਲਾ, 9 ਜੁਲਾਈ : ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਤੇ ਸਾਬਕਾ ਮੰਤਰੀ ਸਵਰਗੀ ਸੁਰਜੀਤ ਸਿੰਘ ਕੋਹਲੀ ਦੀ ਪਹਿਲੀ ਬਰਸੀ ਮੌਕੇ ਅੱਜ ਵੱਖ-ਵੱਖ ਬੁਲਾਰਿਆਂ ਨੇ ਕੋਹਲੀ ਪਰਿਵਾਰ ਦੀ 58 ਸਾਲਾਂ ਦੀ ਪੰਥ, ਪੰਜਾਬ ਅਤੇ ਸਮਾਜ ਸੇਵਾ ਸਮੇਤ ਪਟਿਆਲਾ ਸ਼ਹਿਰ ਨੂੰ ਦੇਣ ਦੀ ਸ਼ਲਾਘਾ ਕੀਤੀ । ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਸਮਾਗਮ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਆਜਾਦੀ ਤੋਂ ਬਾਅਦ ਪਟਿਆਲਾ ਵੱਸੇ ਕੋਹਲੀ ਪਰਿਵਾਰ ਨੇ ਤਿੰਨ ਪੀੜ੍ਹੀਆਂ ਤੋਂ ਲਗਾਤਾਰ 58 ਸਾਲ ਇੱਕੋ ਥਾਂ 'ਤੇ ਲੋਕ ਸੇਵਾ ਕਰਕੇ ਇੱਕ ਵੱਖਰੀ ਮਿਸਾਲ ਕਾਇਮ ਕੀਤੀ ਹੈ । ਅਮਨ ਅਰੋੜਾ ਨੇ ਸੁਰਜੀਤ ਸਿੰਘ ਦੀ ਪਹਿਲੀ ਬਰਸੀ ਮੌਕੇ ਪੁੱਜੀ ਸਮੁੱਚੀ ਸੰਗਤ, ਧਾਰਮਿਕ, ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਦਾ ਕੋਹਲੀ ਪਰਿਵਾਰ ਵੱਲੋਂ ਧੰਨਵਾਦ ਕਿਹਾ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ ਆਪਣੀ ਪਿਤਾ ਪੁਰਖੀ ਵਿਰਾਸਤ ਨੂੰ ਅੱਗੇ ਤੋਰਦਿਆਂ ਹਮੇਸ਼ਾ ਹੀ ਲੋਕਾਂ ਦੀ ਗੱਲ ਕੀਤੀ ਹੈ । ਉਨ੍ਹਾਂ ਕਿਹਾ ਕਿ ਜਿਸ ਲਈ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਨੂੰ ਇਸ ਅਜੀਤ ਪਾਲ ਸਿੰਘ ਕੋਹਲੀ ਤੇ ਕੋਹਲੀ ਪਰਿਵਾਰ ਉਪਰ ਬਹੁਤ ਮਾਣ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਵਰਗੀ ਸੁਰਜੀਤ ਸਿੰਘ ਕੋਹਲੀ ਨੇ ਆਪਣੇ ਬੱਚਿਆਂ ਨੂੰ ਗੁਰੂ ਦੀ ਸਿੱਖਿਆ, ਸਮਾਜ ਦੀ ਭਲਾਈ ਤੇ ਲੋਕ ਸੇਵਾ ਦੇ ਦਰਸਾਏ ਰਸਤੇ 'ਤੇ ਚੱਲਣ ਦੀ ਚੰਗੀ ਸੇਧ ਦਿੱਤੀ ਸੀ, ਜਿਸ 'ਤੇ ਚੱਲਦੇ ਹੋਏ ਅਜੀਤਪਾਲ ਸਿੰਘ ਕੋਹਲੀ ਵੀ ਆਪਣੇ ਦਾਦਾ ਜੀ ਤੇ ਪਿਤਾ ਜੀ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਕੋਹਲੀ ਪਰਿਵਾਰ ਨੇ ਆਪਣੇ ਵਿਰਸੇ ਅਤੇ ਵਿਰਾਸਤ ਨੂੰ ਕਾਇਮ ਰੱਖਿਆ ਹੈ । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਵਰਗੀ ਸਰਦਾਰਾ ਸਿੰਘ ਕੋਹਲੀ ਉਸ ਸਮੇਂ ਦੇ ਅਕਾਲੀ ਸਨ, ਜਦੋਂ ਦੇਸ਼ ਦੀ ਸਿਆਸਤ ਵਿੱਚ ਇਹ ਕਿਹਾ ਜਾਂਦਾ ਸੀ ਕਿ ਜੇ ਕਿਸੇ ਨੇ ਧਰਮੀ ਸਿਆਸਤ ਕਰਨੀ ਹੈ ਤਾਂ ਉਹ ਅਕਾਲੀ ਦਲ ਕੋਲੋ ਸਿੱਖੇ। ਇਸੇ ਲਈ ਸਰਦਾਰਾ ਸਿੰਘ ਤੇ ਸੁਰਜੀਤ ਸਿੰਘ ਕੋਹਲੀ ਨੇ ਧਰਮੀ ਸਿਆਸਤ ਕੀਤੀ ਅਤੇ ਪੰਥ ਵਸੇ ਮੈਂ ਉਜੜਾਂ ਵਾਲੀ ਸੋਚ ਉਪਰ ਪਹਿਰਾ ਦਿੱਤਾ ਅਤੇ ਹੁਣ ਉਸੇ ਤਰ੍ਹਾਂ ਹੀ ਉਨ੍ਹਾਂ ਦੇ ਪੋਤਰੇ ਤੇ ਸਪੁੱਤਰ ਅਜੀਤਪਾਲ ਸਿੰਘ ਕੋਹਲੀ ਅਤੇ ਗੁਰਜੀਤ ਸਿੰਘ ਕੋਹਲੀ ਵੀ ਬਿਨ੍ਹਾਂ ਲਾਲਚ ਵਾਲੀ ਧਰਮੀ ਸਿਆਸਤ ਕਰ ਰਹੇ ਹਨ। ਇਸ ਮੌਕੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੋਹਲੀ ਪਰਿਵਾਰ ਨੇ ਪੀੜ੍ਹੀਆਂ ਤੋਂ ਪਟਿਆਲਾ ਵਾਸੀਆਂ ਦੀ ਇੱਕ ਨਿਮਾਣੇ ਸੇਵਾਦਾਰ ਵਜੋਂ ਸੇਵਾ ਕੀਤੀ, ਇਸੇ ਲਈ ਕੋਹਲੀ ਪਰਿਵਾਰ ਨੂੰ ਸੇਵਾਦਾਰ ਪਰਿਵਾਰ ਵਜੋਂ ਜਾਣਿਆ ਜਾਂਦਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਕੋਹਲੀ ਪਰਿਵਾਰ ਨੇ ਨੈਤਿਕ ਕਦਰਾਂ ਕੀਮਤਾਂ ਨਹੀਂ ਛੱਡੀਆਂ ਤੇ ਸਮਾਜ ਤੇ ਲੋਕਾਂ ਦੀ ਸੇਵਾ ਨੂੰ ਪ੍ਰਣਾਏ ਸਿਧਾਂਤਾਂ 'ਤੇ ਹਮੇਸ਼ਾ ਪਹਿਰਾ ਦਿੱਤਾ ਹੈ। ਉਨ੍ਹਾਂ ਨੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੀ ਪੰਥ, ਪਾਰਟੀ ਅਤੇ ਪੰਜਾਬ ਲਈ ਸੇਵਾ ਤੇ ਦੇਣ ਨੂੰ ਯਾਦ ਕੀਤਾ। ਇਸ ਮੌਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਅਰਦਾਸ ਕੀਤੀ । ਇਸ ਦੌਰਾਨ ਕੋਹਲੀ ਪਰਿਵਾਰ ਦੇ ਘਰ ਪੁੱਜਣ ਵਾਲਿਆਂ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੋਂ ਇਲਾਵਾ ਸਮਾਗਮ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਹਰਿਆਣਾ ਦੇ ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ, ਕਰਨਵੀਰ ਸਿੰਘ ਟਿਵਾਣਾ, ਬੀਬੀ ਕੁਲਦੀਪ ਕੌਰ ਟੌਹੜਾ, ਸਤਵਿੰਦਰ ਸਿੰਘ ਟੌਹੜਾ, ਤਰਸੇਮ ਸੈਣੀ, ਮਨਜੀਤ ਸਿੰਘ ਸਿੱਧੂ, ਪੰਮੀ ਬਾਈ, ਡੀ.ਆਈ.ਜੀ. ਡਾ. ਨਾਨਕ ਸਿੰਘ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਸੁਰਜੀਤ ਸਿੰਘ ਅਬਲੋਵਾਲ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਤੇ ਪ੍ਰਾਣ ਸੱਭਰਵਾਲ, ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ 96 ਕਰੋੜੀ ਵੱਲੋਂ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਭੁਪਿੰਦਰ ਸਿੰਘ ਪਟਿਆਲਾ ਵਾਲੇ, ਹਿੰਦੂ ਤਖ਼ਤ ਵੱਲੋਂ ਬ੍ਰਹਮਾਨੰਦ ਗਿਰੀ, ਬਾਬਾ ਸਰਬਜੀਤ ਸਿੰਘ ਭੱਲਾ, ਗਿਆਨੀ ਸੁਖਦੇਵ ਸਿੰਘ ਸਮੇਤ ਸ਼ਹਿਰ ਦੇ ਕੌਂਸਲਰ, ਸਮਾਜਿਕ, ਰਾਜਸੀ ਤੇ ਧਾਰਮਿਕ ਸ਼ਖ਼ਸੀਅਤਾਂ ਵੀ ਪੁੱਜੀਆਂ।
Related Post
Popular News
Hot Categories
Subscribe To Our Newsletter
No spam, notifications only about new products, updates.