
ਕੋਲਕਾਤਾ ਡਾਕਟਰ ਬਲਾਤਕਾਰ ਤੇ ਕਤਲ ਮਾਮਲਾ: ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ
- by Jasbeer Singh
- August 12, 2024

ਕੋਲਕਾਤਾ ਡਾਕਟਰ ਬਲਾਤਕਾਰ ਤੇ ਕਤਲ ਮਾਮਲਾ: ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਚੰਡੀਗੜ੍ਹ, 12 ਅਗਸਤ : ਪੱਛਮੀ ਬੰਗਾਲ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਖਿਲਾਫ ਸੋਮਵਾਰ ਨੂੰ ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕੀਤੇ ਗਏ।ਜਾਣਕਾਰੀ ਅਨੁਸਾਰ ਜਿਸ ਕੋਲਕਾਤਾ ਦੇ ਜਿਸ ਹਸਪਤਾਲ ’ਚ ਇਹ ਘਟਨਾ ਵਾਪਰੀ ਸੀ, ਦੇ ਪ੍ਰਿੰਸੀਪਲ ਨੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅੰਦੋਲਨ ਕਰ ਰਹੇ ਡਾਕਟਰਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਮਰਥਨ ਮਿਲ ਰਿਹਾ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਆਫ ਇੰਡੀਆ ਨੇ ਹੜਤਾਲ ਦਾ ਸਮਰਥਨ ਕੀਤਾ ਸੀ। ਜਾਂਚ ਸੀਬੀਆਈ ਨੂੰ ਸੌਂਪੀ ਜਾਵੇਗੀ: ਮਮਤਾ ਬੈਨਰਜੀ ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ਜੇ ਪੁਲੀਸ ਡਾਕਟਰ ਕਤਲ ਮਾਮਲੇ ਨੂੰ ਸੁਲਝਾਉਣ ’ਚ ਐਤਵਾਰ ਤੱਕ ਅਸਫਲ ਰਹੀ ਤਾਂ ਉਨ੍ਹਾਂ ਦੀ ਸਰਕਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦੇਵੇਗੀ। ਬੈਨਰਜੀ ਨੇ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਕੇਸ ਦੀ ਸੁਣਵਾਈ ਫਾਸਟ ਟਰੈਕ ਅਦਾਲਤ ਵਿੱਚ ਹੋਵੇ। ਪ੍ਰਿਯੰਕਾ ਗਾਂਧੀ ਵੱਲੋਂ ਟੀਐੱਮਸੀ ਸਰਕਾਰ ਨੂੰ ਨਿਆਂ ਯਕੀਨੀ ਬਣਾਉਣ ਦੀ ਅਪੀਲ ਨਵੀਂ ਦਿੱਲੀ, 12 ਅਗਸਤ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਟੀਐਮਸੀ ਸਰਕਾਰ ਨੂੰ ਕੋਲਕਾਤਾ ਦੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਅਤੇ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ।
Related Post
Popular News
Hot Categories
Subscribe To Our Newsletter
No spam, notifications only about new products, updates.