ਥਾਣਾ ਕੋਤਵਾਲੀ ਪੁਲਸ ਨੇ ਕੀਤਾ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਪਟਿਆਲਾ, 16 ਸਤੰਬਰ 2025 : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 21 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਹੈ। ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਵੀ ਪੁੱਤਰ ਚੰਦਰਭਾਨ ਵਾਸੀ ਨੇੜੇ ਤਲਾਬ ਰੋੜੀ ਕੁੱਟ ਮੁਹੱਲਾ ਸਨੋਰੀ ਅੱਡਾ ਪਟਿਆਲਾ ਸ਼ਾਮਲ ਹਨ। ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ ਪੁਲਸ ਮੁਤਾਬਕ ਏ. ਐਸ. ਆਈ. ਅਜੈਬ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਭੂਤਨਾਥ ਮੰਦਰ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਦੋਂ ਚੈਕ ਕੀਤਾ ਤਾਂ 21 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
