post

Jasbeer Singh

(Chief Editor)

crime

ਥਾਣਾ ਕੋਤਵਾਲੀ ਪੁਲਸ ਕੀਤਾ ਦੋ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

post-img

ਥਾਣਾ ਕੋਤਵਾਲੀ ਪੁਲਸ ਕੀਤਾ ਦੋ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਪਟਿਆਲਾ, 4 ਜੂਨ : ਥਾਣਾ ਕੋਤਵਾਲੀ ਪਟਿਆਲਾ ਦੀ ਦੋ ਵਿਅਕਤੀਆਂ ਵਿਰੁੱਧ ਐਕਸਾਈਜ਼ਐਕਟ ਹਿਤ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗਿੰਨੀ ਪੁੱਤਰ ਪ੍ਰੇਮ ਚੰਦ ਵਾਸੀ ਰੋੜੀ ਕੁੱਟ ਮੁਹੱਲਾ ਪਟਿ, ਪੀਲੀਆ ਪਤਨੀ ਰੂਪ ਚੰਦ ਵਾਸੀ ਰੋੜੀ ਕੁੱਟ ਮੁਹੱਲਾ ਪਟਿਆਲਾ ਸ਼ਾਮਲ ਹਨ। ਪੁਲਸ ਮੁਤਾਬਕ ਹੌਲਦਾਰ ਹਰਨਾਮ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਭੂਤਨਾਥ ਮੰਦਰ ਸਨੌਰ ਰੋਡ ਪਟਿਆਲਾ ਕੋਲ ਮੌਜੂਦ ਸਨ ਤਾਂ ਉਕਤ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਤਾਂ ਉਪਰੋਕਤ ਦੋਹਾਂ ਵਿਚੋਂ ਗਿੰਨੀ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਕਲੱਬ ਮਾਲਟਾ ਹਰਿਆਣਾ ਦੀਆ ਬ੍ਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post