
ਥਾਣਾ ਕੋਤਵਾਲੀ ਪੁਲਸ ਕੀਤਾ ਤਿੰਨ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ
- by Jasbeer Singh
- June 10, 2025

ਥਾਣਾ ਕੋਤਵਾਲੀ ਪੁਲਸ ਕੀਤਾ ਤਿੰਨ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ ਪਟਿਆਲਾ, 10 ਜੂਨ : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (2), 126 (2), 351 (1), 3 (5) ਬੀ. ਐਨ. ਐਸ. ਤਹਿਤ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਹਿਲ ਪੁੱਤਰ ਪ੍ਰੇਮ ਚੰਦ ਵਾਸੀ ਧੋਬੀ ਘਾਟ ਪਟਿਆਲਾ ਅਤੇ ਦੋ ਹੋਰ ਅਣਪਛਾਤੇਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪਰਮਿੰਦਰ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਮਕਾਨ ਨੰ. 235 ਬਗੀਚੀ ਜੀਵਨ ਸਿੰਘ ਨਾਭਾ ਗੇਟ ਪਟਿਆਲਾ ਨੇ ਦੱਸਿਆ ਕਿ 8 ਜੂਨ 2025 ਨੂੰ ਜਦੋਂ ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਉਸਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋ ਫਰਾਰ ਹੋ ਗਏ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਵਲੋਂ ਉਸ ਨਾਲ ਅਜਿਹਾ ਕੀਤੇ ਜਾਣ ਦਾ ਮੁੱਖ ਕਾਰਨ ਪੁਰਾਣੀ ਰੰਜਸ਼ ਹੈ।