post

Jasbeer Singh

(Chief Editor)

Patiala News

ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਬਣੇ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਦੀ ਸਰ

post-img

ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਬਣੇ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਦੀ ਸਰਬ ਸੰਮਤੀ ਨਾਲ ਸਰਪੰਚ ਨਾਭਾ : ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬ ਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਇਸ ਤੋਂ ਬਾਅਦ ਐਮੀ ਵਿਰਕ ਦੇ ਪਿੰਡ ਤੇ ਘਰ ਵਿਚ ਖੁਸ਼ੀ ਦਾ ਮਾਹੌਲ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ । ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਪਿੰਡ ‘ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਸੀਆਂ ਵੱਲੋਂ ਫੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ।

Related Post