ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 4 ਮਈ 2026 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰੰਧਵਾਂ ਨੂੰ ਤਲਬ ਕੀਤੇ ਜਾਣ ਦਾ ਸਮਾਚਾਰ ਹੈ। ਕਿਸ ਕਾਰਨ ਤਲਬ ਕੀਤਾ ਗਿਆ ਹੈ ਸੰਧਵਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕੀਤਾ ਹੈ ਦਾ ਮੁੱਖ ਕਾਰਨ ਬੇਅਦਬੀਆਂ ਸਬੰਧੀ ਬਣਾਏ ਗਏ ਕਾਨੂੰਨ ਤੇ ਸਪੱਸ਼ਟੀਕਰਨ ਦੇਣਾ ਹੈ।ਦੱਸਣਯੋਗ ਹੈ ਕਿ ਉਕਤ ਫੈਸਲਾ ਲੰਘੇ ਦਿਨੀਂ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ‘ਤੇ ਬਣਾਏ ਗਏ ਕਾਨੂੰਨ ਸਬੰਧੀ ਬੁਲਾਈ ਗਈ ਮੀਟਿੰਗ ਵਿੱਚ ਲਿਆ ਗਿਆ । ਸਿੱਖ ਬੁੱਧੀਜੀਵੀਆਂ, ਵਿਦਵਾਨਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ । ਕਦੋਂ ਤਲਬ ਕੀਤਾ ਗਿਆ ਹੈ ਸਪੀਕਰ ਸੰਧਵਾਂ ਨੂੰ ਜਥੇਦਾਰ ਨੇ ਮੰਗ ਕੀਤੀ ਕਿ ਸੰਧਵਾਂ 8 ਮਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ । ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਕਿਸੇ ਵੀ ਫੈਸਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਲਾਜ਼ਮੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਗਤ ਜੋਤ ਐਕਟ ਵਿੱਚ ਸੋਧ ਕਰਦੇ ਸਮੇਂ ਨਾ ਤਾਂ ਅਕਾਲ ਤਖ਼ਤ ਸਾਹਿਬ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਨਾਲ ਸਲਾਹ-ਮਸ਼ਵਰਾ ਕੀਤਾ ਗਿਆ । ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਕੀ ਆਖਿਆ ਉਕਤ ਤਲਬ ਕੀਤੇ ਜਾਣ ਵਾਲੇ ਮਾਮਲੇ ਸਬੰਧੀ ਗੁੱਸੇ ਵਿਚ ਆਉਂਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿਜੇਕਰ ਸਰਕਾਰ ਨੇ ਕਾਨੂੰਨ ਬਣਾਇਆ ਹੈ, ਤਾਂ ਤੁਹਾਨੂੰ ਇਸਦਾ ਸਵਾਗਤ ਕਰਨਾ ਚਾਹੀਦਾ ਸੀ । ਹੁਣ ਉਹ ਕਹਿੰਦੇ ਹਨ ਕਿ ਇਹ ਸ਼੍ਰੋਮਣੀ ਕਮੇਟੀ ਨਾਲ ਸਲਾਹ ਕੀਤੇ ਬਿਨਾਂ ਪਾਸ ਕੀਤਾ ਗਿਆ ਹੈ । ਮਾਨ ਨੇ ਕਿਹਾ ਕਿ ਇੱਕ ਪਰਿਵਾਰ ਸ਼੍ਰੋਮਣੀ ਕਮੇਟੀ ਨੂੰ ਦਬਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੁਖੀ ਆਪਣੇ ਆਪ ਨੂੰ ਸੁਖਬੀਰ ਦਾ ਸਿਪਾਹੀ ਕਹਿੰਦਾ ਹੈ ।
