ਥਾਣਾ ਲਾਹੌਰੀ ਗੇਟ ਪੁਲਿਸ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਕੇਸ ਦਰਜ
- by Jasbeer Singh
- July 3, 2024
ਥਾਣਾ ਲਾਹੌਰੀ ਗੇਟ ਪੁਲਿਸ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਪਟਿਆਲਾ, 3 ਜੁਲਾਈ - ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਸ਼ਿਕਾਇਤਕਰਤਾ ਵਿਕਰਾਂਤ ਪੁੱਤਰ ਵਿਜੇ ਕੁਮਾਰ ਵਾਸੀ ਮਕਾਨ ਨੰਬਰ ਐਸ 181 ਚੀਮਾ ਬਾਗ ਕਲੋਨੀ ਸਨੋਰ ਦੀ ਸ਼ਿਕਾਇਤ ਦੇ ਆਧਾਰ 'ਤੇ ਧਾਰਾ 281, 125-ਏ, 324 (4) (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਜਗਸੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਹਰੀਪੁਰ ਬਸਤੀ ਜਿਲਾ ਸੰਗਰੂਰ ਸ਼ਾਮਿਲ ਹੈ। ਸ਼ਿਕਾਇਤ ਕਰਤਾ ਵਿਕਰਾਂਤ ਨੇ ਪੁਲਿਸ ਨੂੰ ਦੱਸਿਆ ਕਿ ਦੋ ਜੁਲਾਈ ਨੂੰ ਜਦੋਂ ਉਹ ਆਪਣੀ ਪਤਨੀ ਨੇਹਾ ਰਾਣੀ ਅਤੇ ਭੈਣ ਜੋਤੀ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਪੁਰਾਣਾ ਬੱਸ ਸਟੈਂਡ ਪਟਿਆਲਾ ਦੇ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਉਹਨਾਂ ਦੇ ਵਿੱਚ ਮਾਰੀ, ਜੋ ਦੁਰਘਟਨਾ ਵਿੱਚ ਉਹਨਾਂ ਦੇ ਸੱਟਾਂ ਲੱਗੀਆਂ, ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
