ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ ਲਾਹੌਰੀ ਗੇਟ, 26 ਜੁਲਾਈ () : ਥਾਣਾ ਲਾਹੌਰੀ ਗੇਟ ਪੁਲਸ ਨੇ ਸਿ਼ਕਾਇਤਕਰਤਾ ਸੁਖਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਦਸ਼ਮੇਸ਼ ਨਗਰ ਤ੍ਰਿਪੜੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਸਿ਼ਕਾਇਤਕਰਤਾ ਸੁਖਜੀਤ ਸਿੰਘ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਦੱਸਿਆ ਕਿ ਉਸਦਾ ਜਿਲਾ ਕਹਿਹਰੀਆਂ ਵਿਚ ਬਤੌਰ ਸਾਇਟ ਇੰਜੀਨੀਅਰ ਦੀ ਨੌਕਰੀ ਕਰਦਾ ਹੈ 16 ਜੁਲਾਈ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇਕਚਿਹਿਰੀਆਂ ਵਿਚ ਚੱਲ ਰਹੇ ਅਰਥਿਗ ਦੇ ਕੰਮ ਵਿਚੋਂ ਦੋ ਕਾਂਪਰ ਦੇ ਅਰਥਾਂ ਦੀਆਂ 70 ਫੁੱਟ ਦੇ ਕਰੀਬ ਪੱਤੀਆਂ ਚੋਰੀ ਕਰ ਲਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
