post

Jasbeer Singh

(Chief Editor)

ਲਖਣਪੁਰ ਗਰਚਾ ਪੱਤੀ ਦੀ ਪੰਚਾਇਤ ਨੇ ਪਾਇਆ ਪ੍ਰਵਾਸੀਆਂ ਨੂੰ ਪਿੰਡ ਵਿਚੋਂ ਕੱਢਣ ਦਾ ਮਤਾ

post-img

ਲਖਣਪੁਰ ਗਰਚਾ ਪੱਤੀ ਦੀ ਪੰਚਾਇਤ ਨੇ ਪਾਇਆ ਪ੍ਰਵਾਸੀਆਂ ਨੂੰ ਪਿੰਡ ਵਿਚੋਂ ਕੱਢਣ ਦਾ ਮਤਾ ਫਤਿਹਗੜ੍ਹ ਸਾਹਿਬ, 12 ਜੁਲਾਈ 2025 : ਪੰਜਾਬ ਦੇ ਪ੍ਰਸਿੱਧ ਜਿ਼ਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਲਖਣਪੁਰ ਗਰਚਾ ਦੀ ਪੰਚਾਇਤ ਨੇ ਸਰਬ ਸੰਮਤੀ ਨਾਲ ਪਿੰਡ ਵਿਚੋਂ ਪ੍ਰਵਾਸੀਆਂ ਨੂੰ ਕੱਢਣ ਸਬੰਧੀ ਇਕ ਮਤਾ ਪਾਇਆ ਹੈ। ਕੌਣ ਹੈ ਪਿੰਡ ਦੇ ਸਰਪੰਚ ਜਿਸਦੀ ਅਗਵਾਈ ਵਿਚ ਕੀਤਾ ਗਿਆ ਮਤਾ ਪਾਸ ਭਰੋਸੇਯੋਗ ਸੂਤਰਾਂ ਤੋ਼ ਪ੍ਰਾਪਤ ਜਾਣਕਾਰੀ ਦੇ ਚਲਦਿਆਂ ਜਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਲਖਣਪੁਰ ਗਰਚਾ ਪੱਤੀ ਦੀ ਸਰਪੰਚ ਬਰਿੰਦਰ ਸਿੰਘ ਬਿੰਦਾ ਦੀ ਅਗਵਾਈ ਹੇਠ ਇਹ ਮਤਾ ਪਾਸ ਕੀਤਾ ਗਿਆ ਹੈ ਕਿ ਪ੍ਰਵਾਸੀਆਂ ਨੂੰ ਪਿੰਡ ਵਿਚੋਂ ਕੱਢਿਆ ਜਾਵੇ। ਦੱਸਣਯੋਗ ਹੈ ਕਿ ਪਾਸ ਕੀਤੇ ਗਏ ਮਤੇ ਤਹਿਤ ਉਨ੍ਹਾਂ ਪ੍ਰਵਾਸੀਆਂ ਨੂੰ ਪਿੰਡ ਵਿਚੋਂ ਕੱਢਣ ਦਾ ਮਤਾ ਪਾਸ ਕੀਤਾ ਗਿਆ ਹੈ ਜੋ ਬਿਨਾਂ ਪਛਾਣ ਵਾਲੇ ਹਨ।ਇਥੇ ਹੀ ਬਸ ਨਹੀਂ ਅਜਿਹੇ ਪ੍ਰਵਾਸੀਆਂ ਨੂੰ ਤਾਂ ਪਿੰਡ ਛੱਡਣ ਦੇ ਹੁਕਮ ਵੀ ਦੇ ਦਿੱਤੇ ਗਏ ਹਨ ਤੇ ਇਸ ਲਈ ਪੰਚਾਇਤ ਵਲੋਂ ਇਕ ਹਫ਼ਤੇ ਦਾ ਸਮਾਂ ਵੀ ਦਿੱਤਾ ਗਿਆ ਹੈ। ਆਖਰ ਕਿਊਂ ਪਾਇਆ ਗਿਆ ਹੈ ਅਜਿਹਾ ਮਤਾ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲਖਣਪੁਰ ਗਰਚਾ ਪੱਤੀ ਦੀ ਪੰਚਾਇਤ ਵਲੋ਼ ਜੋ ਪਿੰਡ ਵਿਚੋ਼ ਪ੍ਰਵਾਸੀਆਂ ਨੂੰ ਬਾਹਰ ਜਾਣ ਦਾ ਮਤਾ ਪਾਸ ਕੀਤਾ ਗਿਆ ਹੈ ਤਹਿਤ ਪਿੰਡ ਦੇ ਰਜਵਾਹੇ ਤੋ਼ ਉਠਾਉਣਾ ਦਾ ਮਤਾ ਹੈ ਕਿਉਂਕਿ ਪ੍ਰਵਾਸੀਆਂ ਵਲੋਂ ਉਥੇ ਨਸਾ ਕੀਤਾ ਜਾਂਦਾ ਹੈ ਤੇ ਪਿੰਡ ਦੇ ਵਸਨੀਕ ਖਾਸ ਕਰਕੇ ਔਰਤਾਂ ਤੇ ਬੱਚੇ ਤੰਗ ਪ੍ਰੇਸ਼ਾਨ ਹੁੰਦੇ ਹਨ।ਪੰਚਾਇਤ ਵਲੋਂ ਉਕਤ ਪਾਸ ਕੀਤੇ ਗਏ ਮਤੇ ਤਹਿਤ ਕਿਸਾਨਾਂ ਨੂੰ ਮੋਟਰਾਂ ’ਤੇ ਰਹਿਣ ਵਾਲੇ ਪ੍ਰਵਾਸੀਆਂ ਦੇ ਆਧਾਰ ਕਾਰਡ ਦੇ ਵੇਰਵੇ ਰੱਖਣ ਲਈ ਵੀ ਆਖ ਦਿੱਤਾ ਗਿਆ ਹੈ।

Related Post